ਮੇਖ- ਸਿਤਾਰਾ ਆਮਦਨ ਅਤੇ ਧਨ ਲਾਭ ਵਾਲਾ, ਕੰਮਲੀਕੇਟ ਨਜ਼ਰ ਆ ਰਹੇ ਕਿਸੇ ਕਾਰੋਬਾਰੀ ਕੰੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਦੀ ਆਸ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ- ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਆਪ ਆਪਣੇ ਉੱਚੇ ਮਨੋਬਲ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ, ਜਨਰਲ ਸਿਤਾਰਾ ਬਿਹਤਰ।
ਮਿਥੁਨ- ਲੈਣ-ਦੇਣ ਦੇ ਕੰਮਾਂ ’ਚ ਅਹਿਤਿਆਤ ਰੱਖਣੀ ਚਾਹੀਦੀ ਹੈ, ਉਧਾਰੀ ਦੇ ਚੱਕਰ ’ਚ ਵੀ ਨਾ ਫਸਣਾ ਸਹੀ ਰਹੇਗਾ, ਸਫਰ ਟਾਲਣਾ ਅਤੇ ਕਿਸੇ ’ਤੇ ਭਰੋਸਾ ਵੀ ਨਹੀਂ ਕਰਨਾ ਸਹੀ ਰਹੇਗਾ।
ਕਰਕ- ਕੰਮਕਾਜੀ ਭੱਜ-ਦੌੜ ਅਤੇ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਸਿੰਘ- ਜਿਸ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੱਡੇ ਲੋਕ ਵੀ ਸਾਫਟ, ਕੰਸੀਡ੍ਰੇਟ, ਹਮਦਰਦ ਬਣੇ ਰਹਿਣਗੇ।
ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਅਾਂ ’ਚ ਮਜ਼ਬੂਤੀ ਅਤੇ ਸਫਲਤਾ।
ਤੁਲਾ- ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਲਿਮਟ ’ਚ ਰੱਖਣਾ ਚਾਹੀਦਾ ਹੈ, ਨੁਕਸਾਨ ਅਤੇ ਧਨ ਹਾਨੀ ਦਾ ਡਰ।
ਬ੍ਰਿਸ਼ਚਕ- ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਅਤੇ ਸੋਚ ਨਾਲ ਦੇਖਣਗੇ।
ਧਨ- ਸ਼ਤਰੂ ਆਪ ਨੂੰ ਘੇਰਨ ਅਤੇ ਨੁਕਸਾਨ ਪਹੁੰਚਾਉਣ ਲਈ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਬਹੁਤ ਜ਼ਰੂਰੀ ਹੋਵੇਗਾ।
ਮਕਰ- ਜਨਰਲ ਸਿਤਾਰਾ ਜ਼ੋਰਦਾਰ, ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ-ਭਜਨ ਕੀਰਤਨ ਸੁਣਨ ਅਤੇ ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ।
ਕੁੰਭ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਮੀਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਮਜ਼ਬੂਤ ਅਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
21 ਫਰਵਰੀ 2021, ਐਤਵਾਰ ਮਾਘ ਸੁਦੀ ਤਿਥੀ ਨੌਮੀ (ਦੁਪਹਿਰ 3.43 ਤਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱੱਧ ਮਕਰ ’ਚ
ਗੁਰੂ ਮਕਰ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 2 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 8, ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਸਵੇਰੇ 8.43 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ। ਯੋਗ :ਵਿਸ਼ਕੁੰਭ (21 ਫਰਵਰੀ ਦਿਨ ਰਾਤ) ਅਤੇ ਅਗਲੇ ਦਿਨ (22 ਫਰਵਰੀ) ਸਵੇਰੇ 5.34 ਤਕ ਅਤੇ ਮਗਰੋਂ ਯੋਗ ਧ੍ਰਿਤੀ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 9.55 ਤਕ)ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਗੁਪਤ ਨਵਰਾਤਰੇ ਸਮਾਪਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY