ਮੇਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ।
ਬ੍ਰਿਖ- ਕਿਸੇ ਅਫਸਰ ਦੇ ਨਰਮ ਰੁਖ ਕਰ ਕੇ ਆਪ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਸਮੱਸਿਆ ਸੁਲਝ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਿਥੁਨ- ਧਾਰਮਿਕ ਕੰਮਾਂ, ਕਥਾ-ਵਾਰਤਾ, ਭਜਨ ਸਤਿਸੰਗ ’ਚ ਰੁਚੀ ਰਹੇਗੀ, ਯਤਨ ਕਰਨ ’ਤੇ ਕੋਈ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ- ਪੇਟ ਦੀ ਸੰਭਾਲ ਰੱਖੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ, ਨਾ ਤਾਂ ਕਿਸੇ ’ਤੇ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ । ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।
ਕੰਨਿਆ- ਕਮਜ਼ੋਰ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖੋਗੇ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।
ਤੁਲਾ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ।
ਬ੍ਰਿਸ਼ਚਕ- ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਤੇਜਹੀਣ ਰਹਿਣਗੇ।
ਧਨ- ਆਪਣੇ ਕਿਸੇ ਕੰਮਕਾਜ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਮਕਰ- ਵਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੋਈ ਵਿਗੜਿਆ ਕੰਮ ਬਣੇਗਾ।
ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ-ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮੀਨ- ਖਰਚਿਆਂ ਕਰਕੇ ਅਰਥ ਤੰਗੀ ਰਹਿ ਸਕਦੀ ਹੈ, ਇਸ ਲਈ ਜਿਹੜੇ ਖਰਚ ਟਾਲੇ ਜਾ ਸਕਣ ਉਨ੍ਹਾਂ ਨੂੰ ਟਾਲ ਦਿਓ, ਨੁਕਸਾਨ ਦਾ ਵੀ ਡਰ ਰਹੇਗਾ।
12 ਮਾਰਚ 2021, ਸ਼ੁੱਕਰਵਾਰ ਫੱਗਣ ਵਦੀ ਤਿਥੀ ਚੌਦਸ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਤਿਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱੱਧ ਕੁੰਭ ’ਚ
ਗੁਰੂ ਮਕਰ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 21 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 27, ਸੂਰਜ ਉਦੇ ਸਵੇਰੇ 6.46 ਵਜੇ, ਸੂਰਜ ਅਸਤ ਸ਼ਾਮ 6.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਰਾਤ 10.57 ਤੱਕ) ਅਤੇ ਮਗਰੋਂ ਪੁਰਵਾ ਭਾਦਰਪਦ, ਯੋਗ : ਸਿੱਧ (ਸਵੇਰੇ 8.29 ਤਕ) ਮਗਰੋਂ ਯੋਗ ਸਾਧਿਆ। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ :ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਬ-ਏ-ਮਿਰਾਜ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY