ਮੇਖ- ਸਿਤਾਰਾ ਨੁਕਸਾਨ ਅਤੇ ਧਨ ਹਾਨੀ ਵਾਲਾ, ਨਾ ਤਾਂ ਕਿਸੇ ਨੂੰ ਉਧਾਰ ਦਿਓ ਅਤੇ ਨਾ ਹੀ ਕਿਸੇ ਹੇਠ ਸੋਚੇ-ਵਿਚਾਰੇ ਬਗੈਰ ਆਪਣੀ ਕੋਈ ਪੇਮੈਂਟ ਫਸਾਓ।
ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਰਸਤੇ ’ਚੋਂ ਹਟੇਗੀ, ਇੱਜ਼ਤ ਵਧੇਗੀ।
ਮਿਥੁਨ- ਕਿਸੇ ਅਫਸਰ ਦੇ ਸਾਫਟ ਅਤੇ ਹੈਲਪਿੰਗ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਆਪ ਦੀ ਕੋਈ ਬਾਧਾ ਸਮੱਸਿਆ ਹਟੇਗੀ, ਵਿਰੋਧੀ ਕਮਜ਼ੋਰ ਰਹਿਣਗੇ।
ਕਰਕ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਜਨਰਲ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਸਿੰਘ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਢਿੱਲਾ, ਉਨ੍ਹਾਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ-ਅਪਰੋਚ ਰਹੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।
ਤੁਲਾ- ਜਨਰਲ ਸਿਤਾਰਾ ਕਮਜ਼ੋਰ, ਮਨੋਬਲ ’ਚ ਟੁੱਟਣ ਰਹੇਗੀ, ਡਰੇ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖੋਗੇ।
ਬ੍ਰਿਸ਼ਚਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਧਨ- ਜਨਰਲ ਕੰਮਾਂ ’ਚ ਸਿਤਾਰਾ ਮਜ਼ਬੂਤ, ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗੀ ਰਿਟਰਨ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ- ਵੱਡੇ ਲੋਕ ਹਰ ਸਮੇਂ ਆਪ ਦੀ ਮਦਦ ਕਰਨ ਅਤੇ ਸਹਿਯੋਗ ਕਰਨ ਲਈ ਰਾਜ਼ੀ ਰਹਿਣਗੇ, ਸ਼ਤਰੂ ਕਮਜ਼ੋਰ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।
ਕੁੰਭ- ਟੀਚਿੰਗ-ਕੰਸਲਟੈਂਸੀ, ਮੈਡੀਸਨ, ਸਟੇਸ਼ਨਰੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਮੀਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਬਣਿਆ ਰਹੇਗਾ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।
15 ਮਾਰਚ 2021, ਸੋਮਵਾਰ ਫੱਗਣ ਸੁਦੀ ਤਿਥੀ ਦੂਜ (ਸ਼ਾਮ 6.50 ਤੱਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਕੁੰਭ ’ਚ
ਗੁਰੂ ਮਕਰ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 24 (ਫੱਗਣ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ : 1, ਸੂਰਜ ਉਦੇ ਸਵੇਰੇ 6.42 ਵਜੇ, ਸੂਰਜ ਅਸਤ ਸ਼ਾਮ 6.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (15-16 ਮੱਧ ਰਾਤ 4.44 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸ਼ੁਕਲ (ਸਵੇਰੇ 7.46 ਤਕ) ਮਗਰੋਂ ਯੋਗ ਬ੍ਰਹਮ। ਚੰਦਰਮਾ : ਮੀਨ ਰਾਸ਼ੀ ’ਤੇ (15-16 ਮਾਰਚ ਮੱਧ ਰਾਤ 4.44 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (15-16 ਮੱਧ ਰਾਤ 4.44 ਤਕ),15-16 ਮਾਰਚ ਮੱਧ ਰਾਤ 4.44 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਮ ਕ੍ਰਿਸ਼ਨ ਪਰਮਹੰਸ ਜਯੰਤੀ, ਸ਼ਬਾਨ (ਮੁਸਲਿਮ) ਮਹੀਨਾ ਸ਼ੁਰੂ, ਰਾਸ਼ਟਰੀ ਉਪਭੋਗਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY