ਮੇਖ- ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ, ਕੀਰਤਨ, ਸਤਿਸੰਗ ਸੁਣਨ ’ਚ ਰੁਚੀ ਰਹੇਗੀ, ਜਨਰਲ ਤੌਰ ’ਤੇ ਹਰ ਪੱਖੋਂ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ- ਖਾਣ-ਪੀਣ ’ਚ ਬਦਪਰਹੇਜ਼ੀ ਨਾ ਕਰੋ, ਕਿਉਂਕਿ ਸਿਤਾਰਾ ਪੇਟ ’ਚ ਗੜਬੜੀ ਰੱਖਣ ਵਾਲਾ ਹੈ, ਲੈਣ-ਦੇਣ ਦੇ ਕੰਮ ਵੀ ਸੰਭਲ- ਸੰਭਾਲ ਕੇ ਕਰਨੇ ਚਾਹੀਦੇ ਹਨ।
ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਲ ਦੇਖਣਗੇ।
ਕਰਕ- ਦੁਸ਼ਮਣਾਂ ਨਾਲ ਨੇੜਤਾ ਨੁਕਸਾਨ ਦੇਣ ਵਾਲੀ ਹੋ ਸਕਦੀ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ- ਯਤਨ ਕਰਨ ’ਤੇ ਆਪਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਨੇਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਸਿਰੇ ਚੜ੍ਹੇਗਾ।
ਕੰਨਿਆ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਹੈਲਪਿੰਗ ਰੁਖ ਰੱਖਣਗੇ।
ਤੁਲਾ- ਮਿੱਤਰਾਂ, ਕੰਮਕਾਜੀ ਸਾਥੀ, ਸਹਿਯੋਗੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਯਤਨ ਕਰਨ ’ਤੇ ਆਪ ਦੀ ਕੋਈ ਕੰਮਕਾਜੀ ਮੁਸ਼ਕਲ ਹੱਲ ਹੋਵੇਗੀ।
ਬ੍ਰਿਸ਼ਚਕ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਹੋਵੇਗੀ, ਯਤਨ ਕਰਨ ’ਤੇ ਕੰਮਕਾਜੀ ਪ੍ਰੋਗਰਾਮਿੰਗ ’ਚੋਂ ਕੋਈ ਪ੍ਰੇਸ਼ਾਨੀ ਹਟੇਗੀ।
ਧਨ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ- ਇਦਾਰਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਮਕਰ- ਖਰਚਿਆਂ ਕਰ ਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਆਪਣੀ ਪੇਮੈਂਟਸ ਵੀ ਕਿਸੇ ਹੇਠ ਨਾ ਫਸਣ ਦਿਓ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੁੰਭ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਕੰਮਾਂ ਨੂੰ ਿਨਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਮੀਨ- ਸਿਤਾਰਾ ਸਰਕਾਰੀ- ਗੈਰ-ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
4 ਅਪ੍ਰੈਲ 2021, ਐਤਵਾਰ ਚੇਤ ਵਦੀ ਤਿਥੀ ਅਸ਼ਟਮੀ (4-5 ਮੱਧ ਰਾਤ ਤਿੰਨ ਵਜੇ ਤੱਕ) ਅਤੇ ਮਗਰੋਂ ਤੀਜ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਮੀਨ ’ਚ
ਗੁਰੂ ਮਕਰ ’ਚ
ਸ਼ੁੱਕਰ ਮੀਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 14 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :21, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ (4-5 ਮੱਧ ਰਾਤ 2.06 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਪਰਿਧ (ਸ਼ਾਮ 6.42 ਤੱਕ) ਅਤੇ ਮਗਰੋਂ ਯੋਗ ਸ਼ਿਵ ,ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਅਸ਼ਟਮੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY