ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ ਅਤੇ ਉਸ ਦੇ ਰਸਤੇ ’ਚ ਪੇਸ਼ ਆ ਰਹੀ ਰੁਕਾਵਟ, ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ।
ਬ੍ਰਿਖ- ਯਤਨ ਕਰਨ ’ਤੇ ਕਿਸੇ ਜਾਇਦਾਦੀ ਕੰਮ ਤੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂ ਵੀ ਆਪ ਅੱਗੇ ਠਹਿਰਨ ਤੋਂ ਬਚਣਗੇ ਪਰ ਘਰੇਲੂ ਮੋਰਚੇ ’ਤੇ ਕੁਝ ਪ੍ਰੇਸ਼ਾਨੀ ਰਹੇਗੀ।
ਮਿਥੁਨ- ਮਿੱਤਰਾਂ ਨਾਲ ਤਾਲਮੇਲ, ਸਹਿਯੋਗ, ਸਦਭਾਅ ਬਣਿਆ ਰਹੇਗਾ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਧਰਨ ਦੇ ਨੇੜੇ ਪਹੁੰਚੇਗੀ।
ਕਰਕ- ਮਿੱਟੀ, ਰੇਤਾ, ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ ਪਰ ਮਨ ਕੁਝ ਟੈਂਸ-ਅਸ਼ਾਂਤ ਜਿਹਾ ਰਹੇਗਾ।
ਕੰਨਿਆ- ਖਰਚਿਆਂ ਕਰਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਇਸ ਲਈ ਕਿਸੇ ਸਮੇਂ ਧਨ ਦੀ ਕਮੀ ਪ੍ਰੇਸ਼ਾਨ ਕਰ ਸਕਦੀ ਹੈ, ਪੇਮੈਂਟਸ ਦੇ ਬਾਰੇ ਵੀ ਸੁਚੇਤ ਰਹੋ।
ਤੁਲਾ- ਭੱਜ-ਦੌੜ ਕਰਨ ’ਤੇ ਕਾਰੋਬਾਰੀ ਪਲਾਨਿੰਗ ਸਿਰੇ ਚੜ੍ਹੇਗੀ ਅਤੇ ਚੰਗਾ ਰਿਜ਼ਲਟ ਦੇਵੇਗੀ ਪਰ ਢਈਆ ਕਿਸੇ ਨਾ ਕਿਸੇ ਫ੍ਰੰਟ ’ਤੇ ਪ੍ਰੇਸ਼ਾਨੀ ਰੱਖ ਸਕਦਾ ਹੈ।
ਬ੍ਰਿਸ਼ਚਕ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ’ਤੇ ਗੁੱਸੇ ਨੂੰ ਹਾਵੀ ਨਾ ਹੋਣ ਿਦਓ, ਧਿਆਨ ਰੱਖੋ।
ਧਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ- ਪੇਟ ਦੇ ਮਾਮਲੇ ’ਚ ਲਾਪਰਵਾਹ ਨਾ ਰਹਿਣਾ ਠੀਕ ਰਹੇਗਾ, ਲਿਖਣ-ਪੜ੍ਹਨ ਦੇ ਕੰਮ ਵੀ ਚੌਕਸੀ ਨਾਲ ਫਾਈਨਲ ਕਰੋ, ਸਫਰ ਵੀ ਟਾਲ ਿਦਓ।
ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਉਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮੀਨ- ਜਨਰਲ ਸਿਤਾਰਾ ਕਮਜ਼ੋਰ, ਜਿਹੜਾ ਆਪ ਦੇ ਮਨੋਬਲ ਨੂੰ ਕਮਜ਼ੋਰ ਰੱਖੇਗਾ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖੋਗੇ।
23 ਅਪ੍ਰੈਲ, 2021, ਸ਼ੁੱਕਰਵਾਰ ਚੇਤ ਸੁਦੀ ਤਿਥੀ ਇਕਾਦਸ਼ੀ (ਰਾਤ 9.48 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਮੇਖ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 10, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 6.58 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੱਘਾ (ਸਵੇਰੇ 7.42 ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਫਾਲਗੁਣੀ। ਯੋਗ : ਵ੍ਰਿਧੀ (ਬਾਅਦ ਦੁਪਹਿਰ 2.39 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.42 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ। (ਸਵੇਰੇ 10.42 ਤੋਂ ਲੈ ਕੇ ਰਾਤ 9.48 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕਾਮਦਾ ਇਕਾਦਸ਼ੀ ਵਰਤ, ਲਕਸ਼ਮੀਕਾਂਤ ਦੋਲੋ ਉਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY