ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰਖੋ।
ਬ੍ਰਿਖ- ਖਰਚਿਆਂ ਦਾ ਜ਼ੋਰ ਅਰਥ ਦਸ਼ਾ ਤੰਗ ਰੱਖੇਗਾ, ਇਸ ਲਈ ਜਿਹੜੇ ਖਰਚ ਟਾਲੇ ਜਾ ਸਕਣ, ਉਨ੍ਹਾਂ ਨੂੰ ਟਾਲ ਦੇਣਾ ਬਿਹਤਰ ਰਹੇਗਾ, ਕੋਈ ਵੀ ਕੰਮ ਬੇ-ਧਿਆਨੀ ਨਾਲ ਨਾ ਕਰੋ।
ਮਿਥੁਨ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਕਮਜ਼ੋਰ।
ਕਰਕ- ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਰਕਾਰੀ ਉਲਝਣ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਸਿੰਘ- ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਵਿਰੋਧੀ ਆਪ ਅੱਗੇ ਆਪਣੇ ਆਪ ਨੂੰ ਬੇਵਸ ਜਿਹਾ ਮਹਿਸੂਸ ਕਰਨਗੇ।
ਕੰਨਿਆ- ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ-ਪੀਣ ’ਚ ਠੰਡੀਅਾਂ ਵਸਤਾਂ ਦੀ ਵਰਤੋਂ ਸੋਚ ਵਿਚਾਰ ਕੇ ਕਰਨਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ ਬਣਿਆ ਰਹੇਗਾ।
ਤੁਲਾ- ਵਪਾਰ ਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਾਥ ਅਤੇ ਤਾਲਮੇਲ ਬਣਿਆ ਰਹੇਗਾ।
ਬ੍ਰਿਸ਼ਚਕ- ਜਨਰਲ ਸਿਤਾਰਾ ਕਮਜ਼ੋਰ, ਉਲਝਣਾਂ ਝਗੜਿਆਂ, ਖਰਚਿਆਂ ਦਾ ਜ਼ੋਰ ਰਹਿ ਸਕਦਾ ਹੈ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣ ਦੀ ਲੋੜ ਹੋਵੇਗੀ, ਨੁਕਸਾਨ ਦਾ ਵੀ ਡਰ।
ਧਨ- ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਸ ਲਈ ਕਿਸੇ ਵੀ ਮਾਮਲੇ ’ਚ ਸੰਤਾਨ ਦਾ ਸਹਿਯੋਗ ਪਾਜ਼ੇਟਿਵ ਨਤੀਜਾ ਦੇਵੇਗਾ।
ਮਕਰ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਆਪ ਦੇ ਅੱਗੇ ਟਿੱਕਣ ਦੀ ਹਿੰਮਤ ਨਾ ਕਰ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ- ਮਿੱਤਰ, ਸੱਜਣ ਸਾਥੀ, ਵੱਡੇ ਲੋਕ ਹਰ ਮਾਮਲੇ ’ਚ ਆਪ ਦੇ ਪ੍ਰਤੀ ਸੁਪਰੋਟਿਵ ਅਤੇ ਸਾਫਟ ਰੁਖ ਰੱਖਣਗੇ, ਸ਼ਤਰੂ ਕਮਜ਼ੋਰ, ਤੇਜ਼ਹੀਣ ਰਹਿਣਗੇ।
ਮੀਨ- ਮਿੱਟੀ, ਰੇਤਾ,ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ , ਟਿੰਬਰ, ਸੈਨੇਟਰੀ ਦੇ ਕੰਮਕਾਰ ਨਾਲ ਜੁੜੇ ਕੰਮਕਾਜੀ ਲੋਕਾਂ ਨੂੰ ਆਪਣੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
11 ਮਈ 2021, ਮੰਗਲਵਾਰ ਵਿਸਾਖ ਵਦੀ ਤਿਥੀ ਮੱਸਿਆ (11-12 ਮੱਧ ਰਾਤ 12.30 ਤਕ ਤੱਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 23, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ) ਨਕਸ਼ੱਤਰ :ਭਰਣੀ (ਰਾਤ 11.31 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ : ਸੌਭਾਗਿਯ (ਰਾਤ 10.41 ਤੱਕ) ਅਤੇ ਮਗਰੋਂ ਯੋਗ ਸ਼ੋਭਨ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ , ਪੁਰਬ, ਦਿਵਸ ਅਤੇ ਤਿਉਹਾਰ : ਵਿਸਾਖ ਮੱਸਿਆ, ਭੋਮਵਤੀ ਮੱਸਿਆ, ਮੇਲਾ ਮੱਸਿਆ (ਸ਼੍ਰੀ ਪ੍ਰਯਾਗਰਾਜ) ਕੁੰਭ ਮਹਾ ਪੁਰਬ (ਹਰਿਦੁਆਰ) ਦੀ ਸਨਾਨ ਦਿਵਸ, ਮੇਲਾ ਪਿੰਜੌਰ (ਹਰਿਆਣਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY