ਮੇਖ- ਜਨਰਲ ਸਿਤਾਰਾ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਬ੍ਰਿਖ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਪੂਰੀ ਤਰ੍ਹਾਂ ਨਾਲ ਚੌਕਸੀ ਰੱਖਣੀ ਜ਼ਰੂਰੀ ਹੈ।
ਮਿਥੁਨ- ਸੰਤਾਨ ਦੇ ਸਾਫਟ-ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਆਪ ਦੀ ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।
ਕਰਕ- ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਦੁਸ਼ਮਣ ਆਪ ਦੇ ਸਾਹਮਣੇ ਠਹਿਰਨ ’ਚ ਘਬਰਾਹਟ ਮਹਿਸੂਸ ਕਰਨਗੇ, ਮਾਣ ਯਸ਼ ਦੀ ਪ੍ਰਾਪਤੀ।
ਸਿੰਘ- ਮਿੱਤਰ, ਕੰਮਕਾਜੀ ਸਾਥੀ ਅਜਿਹਾ ਕੁਝ ਨਹੀਂ ਕਰ ਸਕਣਗੇ, ਜਿਹੜਾ ਆਪ ਨੂੰ ਪਸੰਦ ਨਾ ਹੋਵੇਗਾ ਪਰ ਸਰਕਾਰੀ ਕੰਮਾਂ ’ਚ ਕੋਈ ਮੁਸ਼ਕਿਲ ਜਾਗ ਸਕਦੀ ਹੈ।
ਕੰਨਿਆ- ਟੂਰਿਜ਼ਮ, ਕੰਸਲਟੈਂਸੀ, ਡੈਕੋਰੇਸ਼ਨ, ਪ੍ਰਿੰਟਿੰਗ, ਸਟੇਸ਼ਨਰੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦਾ ਅੈਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।
ਬ੍ਰਿਸ਼ਚਕ- ਖਰਚਿਆਂ ਦਾ ਜ਼ੋਰ ਅਰਥ ਦਸ਼ਾ ਤੰਗ ਰੱਖੇਗਾ, ਇਸ ਲਈ ਜਿਹੜੇ ਖਰਚੇ ਟਾਲੇ ਜਾ ਸਕਣ ਉਨ੍ਹਾਂ ਨੂੰ ਟਾਲ ਦਿਓ, ਨੁਕਸਾਨ ਦਾ ਡਰ।
ਧਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਸਿਰੇ ਚੜ੍ਹ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ ਅਤੇ ਸਾਫਟ ਰੁਖ ਰੱਖਣਗੇ।
ਮਕਰ- ਸੁਭਾਅ ’ਚ ਗੁੱਸਾ ਰਹੇਗਾ, ਇਸ ਲਈ ਧਿਆਨ ਰੱਖੋ ਕਿ ਕਿਸੇ ਨਾਲ ਆਪ ਦਾ ਝਗੜਾ ਨਾ ਹੋ ਜਾਵੇ ਪਰ ਸਫਲਤਾ ਅਤੇ ਇੱਜ਼ਤ-ਮਾਣ ਦੀ ਪ੍ਰਾਪਤੀ।
ਕੁੰਭ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮੀਨ- ਸਿਹਤ ਅਤੇ ਖਾਣ-ਪੀਣ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ, ਨੁਕਸਾਨ ਦਾ ਡਰ ਬਣਿਆ ਰਹੇਗਾ।
24 ਮਈ 2021, ਸੋਮਵਾਰ ਵਿਸਾਖ ਸੁਦੀ ਤਿਥੀ ਤਰੋਦਸ਼ੀ (24-25 ਮੱਧ ਰਾਤ 12.12 ਤੱਕ) ਅਤੇ ਮਗਰੋਂ ਤਿਥੀ ਚੌਦਸ਼।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਜੇਠ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਜੇਠ), ਹਿਜਰੀ ਸਾਲ 1442, ਮਹੀਨਾ : ਸ਼ਵਾਲ, ਤਰੀਕ : 11, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਚਿੱਤਰਾ (ਸਵੇਰੇ 9.49 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਵਿਅਤੀਪਾਤ (ਪੂਰਵ ਦੁਪਹਿਰ 11.12 ਤੱਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਮੇਲਾ ਮਿਰਪਰੀ (ਮੰਡੀ, ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY