ਮੇਖ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਹਾਈ ਮੋਰੇਲ ਕਰ ਕੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।
ਬ੍ਰਿਖ- ਪੂਰੀ ਤਰ੍ਹਾਂ ਅਹਿਤਿਆਤ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਰਹੇਗਾ, ਇਸ ਲਈ ਖਾਣ-ਪੀਣ ’ਚ ਬਦਪਰਹੇਜ਼ੀ ਨਹੀਂ ਕਰਨੀ ਚਾਹੀਦੀ, ਜਨਰਲ ਹਾਲਾਤ ਨਾਰਮਲ ਰਹਿਣਗੇ।
ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ।
ਕਰਕ- ਕਮਜ਼ੋਰ ਮਨੋਬਲ ਅਤੇ ਡਰੇ-ਡਰੇ ਮਨ ਕਰ ਕੇ ਆਪ ਕੋਈ ਵੀ ਕੰਮ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ, ਧਿਆਨ ਰੱਖੋ ਕਿ ਕੋਈ ਝਮੇਲ ਆਪ ਦੇ ਗਲੇ ਨਾ ਪੈ ਜਾਵੇ।
ਸਿੰਘ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ, ਦਬਦਬਾ ,ਪੈਠ ਬਣੀ ਰਹੇਗੀ, ਸ਼ਤਰੂ ਕਮਜ਼ੋਰ ਤੇਜ਼ਹੀਣ ਰਹਿਣਗੇ।
ਕੰਨਿਆ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕੇਗਾ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ।
ਤੁਲਾ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਖੋਗੇ।
ਬ੍ਰਿਸ਼ਚਕ- ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਸਿਤਾਰਾ ਲਾਭ ਵਾਲਾ, ਕਾਰੋਬਾਰੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਖੋਗੇ।
ਮਕਰ- ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਉਧਾਰੀ ਦੇ ਚੱਕਰ ’ਚ ਫਸਣ ਦੀ ਨੌਬਤ ਬਣ ਸਕਦੀ ਹੈ, ਲਿਖਣ-ਪੜ੍ਹਨ ਦਾ ਵੀ ਕੋਈ ਕੰਮ ਅੱਖਾਂ ਬੰਦ ਕਰ ਕੇ ਨਹੀਂ ਕਰਨਾ ਚਾਹੀਦਾ।
ਕੁੰਭ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਅਰਥ ਦਸ਼ਾ ਕੰਫਰਟੇਬਲ ਰੱੋ ਵਵਨਮਖੇਗਾ ਅਤੇ ਕਾਰੋਬਾਰੀ ਕੰਮਾਂ ’ਚ ਲਾਭ ਦੇਵੇਗਾ, ਵਿਰੋਧੀ ਆਪ ਅੱਗੇ ਟਿਕ ਨਾ ਸਕਣਗੇ, ਮਾਣ -ਯਸ਼ ਦੀ ਪ੍ਰਾਪਤੀ।
ਮੀਨ- ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਭੱਜਦੌੜ ਕਰੋਗੇ, ਉਸ ਦਾ ਸੰਤੋਖਜਨਕ ਨਤੀਜਾ ਮਿਲੇਗਾ, ਅਫਸਰਾਂ ਦੇ ਸਾਫਟ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ।
25 ਜੂਨ 2021, ਸ਼ੁੱਕਰਵਾਰ ਹਾੜ੍ਹ ਸੁਦੀ ਤਿਥੀ ਏਕਮ (ਰਾਤ 9 ਵਜੇ ਤਕ ) ਅਤੇ ਮਗਰੋਂ ਤਿਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 4 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 14, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (ਸਵੇਰੇ 6.40 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਬ੍ਰਹਮ (ਰਾਤ 10.37 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਧਨ ਰਾਸ਼ੀ ’ਤੇ ((ਪੂਰਾ ਦਿਨ ਰਾਤ )ਸਵੇਰੇ 6.40 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਹਾੜ੍ਹ ਵਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY