ਮੇਖ- ਸਿਤਾਰਾ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ, ਪ੍ਰੋਗਰਾਮਾਂ ਲਈ ਸਮਾਂ ਸਟ੍ਰਾਂਗ ਬਣੇਗਾ, ਵਿਰੋਧੀ ਕਮਜ਼ੋਰ।
ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਮੁਸ਼ਕਲਾਂ, ਸਮੱਸਿਆਵਾਂ ’ਤੇ ਆਪ ਦਾ ਕੰਟਰੋਲ ਵਧੇਗਾ, ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਉਤਸ਼ਾਹੀ ਬਣਿਆ ਰਹੇਗਾ, ਤਬੀਅਤ ’ਚ ਤੇਜ਼ੀ।
ਮਿਥੁਨ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ।
ਕਰਕ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਜਨਰਲ ਤੌਰ ’ਤੇ ਕਮਜ਼ੋਰ ਬਣੇਗਾ, ਹਰ ਫ੍ਰੰਟ ’ਤੇ ਸੁਚੇਤ ਰਹਿਣਾ ਜ਼ਰੂਰੀ।
ਸਿੰਘ- ਸਿਤਾਰਾ ਦੁਪਹਿਰ ਤੱਕ ਕੰਪਲੀਕੇਸ਼ਨ ਵਾਲਾ, ਕੋਈ ਨਾ ਕੋਈ ਪੰਗਾ ਜਾਗਦਾ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰ ਹਾਲਾਤ ਬਣਨਗੇ, ਇੱਜ਼ਤ-ਮਾਣ ਬਣਿਆ ਰਹੇਗਾ।
ਕੰਨਿਆ- ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋਵੇਗਾ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਅਤੇ ਪ੍ਰੇਸ਼ਾਨੀਆਂ ਵਾਲਾ ਹੋਵੇਗਾ।
ਤੁਲਾ- ਜਿਹੜੇ ਕੰਮ ਲਈ ਸੋਚੋਗੇ ਜਾਂ ਪ੍ਰੋਗਰਾਮ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ।
ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਬਣਾਈ ਰੱਖੇਗਾ, ਵਿਰੋਧੀ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ ਹੋਵੇਗਾ।
ਧਨ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਆਪ ਹਿੰਮਤੀ, ਉਤਸ਼ਾਹੀ ਬਣੇ ਰਹੋਗੇ, ਦੁਸ਼ਮਣ ਵੀ ਦੱਬੇ ਰਹਿਣਗੇ।
ਮਕਰ- ਸਿਤਾਰਾ ਕਾਰੋਬਾਰੀ ਕੰਮ ਸੰਵਾਰਨ ਅਤੇ ਕੰਮਕਾਜੀ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਿਸੇ ਉਲਝੇ ਰੁਕੇ ਕੰਮ ਨੂੰ ਨਿਪਟਾਉਣ ’ਤੇ ਸਫਲਤਾ ਮਿਲੇਗੀ।
ਕੁੰਭ- ਸਿਤਾਰਾ ਦੁਪਹਿਰ ਤੱਕ ਅਹਿਤਿਆਤ ਵਾਲਾ, ਨੁਕਸਾਨ ਵਾਲਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਸਮਾਂ ਜਨਰਲ ਹਾਲਾਤ ਸੰਵਾਰਨ ਵਾਲਾ ਬਣੇਗਾ।
ਮੀਨ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮ ਸੰਵਾਰਨ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ, ਝਮੇਲੇ ਦੇ ਉੱਭਰਨ ਅਤੇ ਖਰਚਿਆਂ ਦੇ ਵਧਣ ਦਾ ਡਰ ਰਹੇਗਾ।
28 ਜੂਨ 2021, ਸੋਮਵਾਰ ਹਾੜ੍ਹ ਵਦੀ ਤਿਥੀ ਚੌਥ (ਬਾਅਦ ਦੁਪਹਿਰ 2.17 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 17, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (28-29 ਮੱਧ ਰਾਤ 12.49 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਸ਼ਕੁੰਭ (ਦੁਪਹਿਰ 2.04 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮਕਰ ਰਾਸ਼ੀ ’ਤੇ (ਦੁਪਹਿਰ 1 ਵਜੇ ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਦੁਪਹਿਰ 1 ਵਜੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੀ.ਵੀ. ਨਰਸਿਮ੍ਹਾ ਰਾਓ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY