ਮੇਖ- ਵ੍ਹੀਕਲਸ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ- ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਰਹੇਗਾ।
ਮਿਥੁਨ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ ਪਰ ਸਿਹਤ ਦੇ ਬਾਰੇ ਸੁਚੇਤ ਰਹੋ।
ਕਰਕ- ਸਿਹਤ ਦੇ ਮਾਮਲੇ ’ਚ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਕਿਉਂਕਿ ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਪਰਿਵਾਰਕ ਮੋਰਚੇ ’ਤੇ ਤਾਲਮੇਲ, ਸਦਭਾਅ, ਸਹਿਯੋਗ ਬਣਿਆ ਰਹੇਗਾ।
ਕੰਨਿਆ- ਨਾ ਤਾਂ ਦੁਸ਼ਮਣਾ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਤੁਲਾ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।
ਬ੍ਰਿਸ਼ਚਕ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਹਟੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿ ਸਕਦੀ ਹੈ।
ਧਨ- ਮਿੱਤਰ, ਸੱਜਣ-ਸਾਥੀ ਅਤੇ ਵੱਡੇ ਲੋਕ ਸਹਿਯੋਗ ਕਰਨਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਬਾਧਾ ਮੁਸ਼ਕਲ ਹਟੇਗੀ, ਤੇਜ਼ ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਮੀਨ- ਉਲਝਣਾਂ ਨਾਲ ਪ੍ਰੋ-ਐਕਟਿਵ ਰਹਿ ਕੇ ਨਿਪਟਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਜਲਦਬਾਜ਼ੀ ’ਚ ਵੀ ਕੋਈ ਪ੍ਰੋਗਰਾਮ ਸ਼ੁਰੂ ਨਹੀਂ ਕਰਨਾ ਸਹੀ ਰਹੇਗਾ।
29 ਜੂਨ 2021, ਮੰਗਲਵਾਰ ਹਾੜ੍ਹ ਵਦੀ ਤਿਥੀ ਪੰਚਮੀ (ਦੁਪਹਿਰ 1.24 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 8 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 18, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (29-30 ਮੱਧ ਰਾਤ 1.02 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਪ੍ਰੀਤੀ (ਦੁਪਹਿਰ 12.20 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY