ਮੇਖ- ਟੀਚਿੰਗ, ਕੰਸਲਟੈਂਸੀ, ਸਟੇਸ਼ਨਰੀ, ਪ੍ਰਿੰਟਿੰਗ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ- ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ ਦਾ ਡਰ।
ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟੇਗੀ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ।
ਤੁਲਾ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਮੌਸਮ ਦੇ ਐਕਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਹੋਵੇਗਾ ਪਰ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।
ਧਨ- ਕਿਸੇ ਪਾਵਰਫੁਲ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਦੁਸ਼ਮਣਾਂ ਨਾਲ ਨੇੜਤਾ ਨਾ ਰੱਖੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ।
ਮਕਰ- ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ ਪਰ ਆਪ ਨੂੰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੁੰਭ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ- ਕਿਸੇ ਮਿੱਤਰ, ਸੱਜਣ ਸਾਥੀ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
6 ਜੁਲਾਈ 2021, ਮੰਗਲਵਾਰ ਹਾੜ੍ਹ ਵਦੀ ਤਿਥੀ ਦੁਆਦਸ਼ੀ (6-7 ਮੱਧ ਰਾਤ 1.03 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 15 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜ਼ਿਲਕਾਦ ਤਰੀਕ : 25, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਬਾਅਦ ਦੁਪਹਿਰ 3.20 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ ਯੋਗ : ਸ਼ੂਲ (ਬਾਅਦ ਦੁਪਹਿਰ 2.35 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਜਗਜੀਵਨ ਰਾਮ ਪੁੰਨ ਤਿਥੀ, ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਜਯੰਤੀ, ਅੰਤਰਰਾਸ਼ਟਰੀ ਸਹਿਕਾਰਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY