ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਵਿਜਈ ਰੱਖੇਗਾ, ਮਾਣ-ਸਨਮਾਨ ਬਣਿਆ ਰਹੇਗਾ, ਭਰਪੂਰ ਜ਼ੋਰ ਲਗਾ ਕੇ ਜਾਇਦਾਦੀ ਕੰਮ ਕਰਨੇ ਚਾਹੀਦੇ ਹਨ।
ਬ੍ਰਿਖ- ਯਤਨ ਕਰਨ ’ਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸਾਥੀਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣੀ ਠੀਕ ਰਹੇਗੀ।
ਮਿਥੁਨ- ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸਾ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਸਿੰਘ- ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਲੈਣ-ਦੇਣ ਦੇ ਕੰਮਾਂ ’ਚ ਲਾਪ੍ਰਵਾਹੀ ਵਰਤਣੀ ਚਾਹੀਦੀ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਕੰਨਿਆ- ਡ੍ਰਿੰਕਸ, ਕੈਮੀਕਲਸ, ਰੰਗ-ਰੋਗਨ, ਪੈਟਰੋਲੀਅਮ ਅਤੇ ਸਮੁੰਦਰੀ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ- ਸਰਕਾਰੀ ਕੰਮਾਂ ਲਈ ਸਿਤਾਰਾ ਬੇਸ਼ੱਕ ਚੰਗਾ ਹੈ ਤਾਂ ਵੀ ਕੋਈ ਯਤਨ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਉਂਝ ਜਨਰਲ ਹਾਲਾਤ ਬਿਹਤਰ ਰਹਿਣਗੇ।
ਬ੍ਰਿਸ਼ਚਕ- ਭਰਪੂਰ ਜ਼ੋਰ ਲਗਾ ਕੇ ਜੇ ਕੋਈ ਯਤਨ ਜਾਂ ਸਕੀਮ ਅੱਗੇ ਵਧਾਓਗੇ ਤਾਂ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕੋਈ ਵੀ ਕੰਮਕਾਜੀ ਕੰਮ ਬੇਧਿਆਨੀ ਨਾਲ ਨਹੀਂ ਕਰਨਾ ਚਾਹੀਦਾ।
ਮਕਰ- ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਕੁੰਭ- ਕਮਜ਼ੋਰ ਮਨੋਬਲ ਅਤੇ ਡਰੇ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਨੁਕਸਾਨ ਦਾ ਡਰ।
ਮੀਨ- ਕਾਰੋਬਾਰੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕਿਸੇ ਸਕੀਮ ’ਚ ਕੁਝ ਪੇਸ਼ਕਦਮੀ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।
12 ਜੁਲਾਈ 2021, ਸੋਮਵਾਰ ਹਾੜ੍ਹ ਸੁਦੀ ਤਿਥੀ ਦੂਜ (ਸਵੇਰੇ 8.20 ਤੱਕ) ਅਤੇ ਮਗਰੋਂ ਿਤੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ ਤਰੀਕ : 1, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (12-13 ਮੱਧ ਰਾਤ 3.14 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਵਜਰ (ਬਾਅਦ ਦੁਪਹਿਰ 3.50 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕਰਕ ਰਾਸ਼ੀ ’ਤੇ (12-13 ਮੱਧ ਰਾਤ 3.14 ਤੱਕ), ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 12-13 ਮੱਧ ਰਾਤ 3.14 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਿਲਹਿਜ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY