ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਬ੍ਰਿਖ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ,ਸ਼ਤਰੂ ਵੀ ਕਮਜ਼ੋਰ, ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਿਥੁਨ- ਉਤਸ਼ਾਹ-ਹਿੰਮਤ ਅਤੇ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਕੰਮਕਾਜੀ ਦਸ਼ਾ ਠੀਕ-ਠਾਕ।
ਕਰਕ- ਮਿੱਟੀ-ਰੇਤਾ-ਬੱਜਰੀ-ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਸੰਤੋਖਜਨਕ ਰਹੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ, ਸਮੱਸਿਆ ਹਟੇਗੀ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਿਮਲੇਗੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਜ਼ਰੂਰੀ।
ਕੰਨਿਆ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਨੁਕਸਾਨ ਅਤੇ ਧਨ ਹਾਨੀ ਦਾ ਡਰ।
ਤੁਲਾ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ,ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ’ਚੋਂ ਕੋਈ ਮੁਸ਼ਕਲ ਹਟੇਗੀ।
ਬ੍ਰਿਸ਼ਚਕ- ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਬਣੀ ਰਹੇਗੀ।
ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ,ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ।
ਮਕਰ- ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਲਿਖਣ-ਪੜ੍ਹਨ ਦੇ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ, ਮਨ ਵੀ ਟੈਂਸ ਜਿਹਾ ਰਹੇਗਾ।
ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ- ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਮਨ ਵੀ ਉਦਾਸ-ਪ੍ਰੇਸ਼ਾਨ ਅਤੇ ਡਰਿਆ-ਡਰਿਆ ਰਹੇਗਾ।
14 ਜੁਲਾਈ 2021, ਬੁੱਧਵਾਰ ਹਾੜ੍ਹ ਸੁਦੀ ਤਿਥੀ ਚੌਥ ( ਸਵੇਰੇ 8.03 ਤਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 23 (ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 3, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ :ਪੁਰਵਾ ਫਾਲਗੁਣੀ (14-15 ਮੱਧ ਰਾਤ 3.43 ਤਕ) ਅਤੇ ਮਗਰੋਂ ਉੱਤਰਾ ਫਾਲਗੁਣੀ,ਯੋਗ :ਵਿਅਤੀਘਾਤ (ਦੁਪਹਿਰ 1.25 ਤਕ) ਅਤੇ ਮਗਰੋਂ ਯੋਗ ਵਰਿਆਨ ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.03 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY