ਮੇਖ- ਮਨੋਬਲ ਦੇ ਟੁੱਟਣ ਕਰ ਕੇ ਮਨ ਡਰਿਆ-ਡਰਿਆ ਅਤੇ ਘਬਰਾਇਆ-ਘਬਰਾਇਆ ਜਿਹਾ ਦਿਸੇਗਾ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ।
ਬ੍ਰਿਖ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ’ਚ ਕੋਈ ਪੇਸ਼ਕਦਮੀ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਪੈਠ-ਧਾਕ ਬਣੀ ਰਹੇਗੀ।
ਮਿਥੁਨ- ਜ਼ਮੀਨੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਿਹਤ ਦੇ ਮਾਮਲੇ ’ਚ ਲਾਪਰਵਾਹ ਰਹਿਣਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ।
ਕਰਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਟਕਰਾਅ ਨਾ ਹੋ ਜਾਵੇ।
ਸਿੰਘ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਲ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇੇਵੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਤੁਲਾ- ਖਰਚ ਹੱਥ ਰੋਕ ਕੇ ਕਰੋ, ਵਰਨਾ ਕਿਸੇ ਸਮੇਂ ਉਧਾਰੀ ’ਚ ਫਸਣ ਦੀ ਨੌਬਤ ਆ ਸਕਦੀ ਹੈ, ਨੁਕਸਾਨ ਅਤੇ ਧਨ ਹਾਨੀ ਦਾ ਡਰ ਬਣਿਆ ਰਹੇਗਾ।
ਬ੍ਰਿਸ਼ਚਕ- ਸਿਤਾਰਾ ਆਮਦਨ ਵਾਲਾ, ਗਾਰਮੈਂਟਸ, ਰੈਡੀਮੇਡ ਗਾਰਮੈਂਟਸ, ਮੁਨਿਆਰੀ ਦੇ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।ੇ
ਧਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰਾਂ ਦੇ ਰੁਖ ’ਚ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਮਕਰ- ਯਤਨ ਕਰਨ ’ਤੇ ਸਕੀਮ ਪ੍ਰੋਗਰਾਮ ਸਿਰੇ ਚੜ੍ਹਣਗੇ, ਵਿਰੋਧੀ ਕਮਜ਼ੋਰ ਤੇਜਹੀਣ ਰਹਿਣਗੇ, ਕੰਮਕਾਜੀ ਮੁਸ਼ਕਲ ਵੀ ਹਟੇਗੀ ਪਰ ਤਬੀਅਤ ’ਚ ਤੇਜ਼ੀ।
ਕੁੰਭ- ਪੂਰੀ ਅਹਿਤਿਆਤ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਲਿਖਣ-ਪੜ੍ਹਨ ਦਾ ਕੋਈ ਕੰਮ ਜਲਦਬਾਜ਼ੀ ’ਚ ਨਾ ਕਰੋ।
ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਿਮਲੇਗੀ, ਵੱਡੇ ਲੋਕ ਮਿਹਰਬਾਨ, ਸਾਫਟ, ਸੁਪੋਰਟਿਵ ਰਹਿਣਗੇ।
16 ਜੁਲਾਈ 2021, ਸ਼ੁੱਕਰਵਾਰ ਹਾੜ੍ਹ ਸੁਦੀ ਤਿਥੀ ਛੱਠ (ਸਵੇਰੇ 6.07 ਤੱਕ) ਅਤੇ ਮਗਰੋਂ ਿਤੱਥੀ ਸਪਤਮੀ (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਕਰਕ ’ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 25(ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 5, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (16-17 ਮੱਧ ਰਾਤ 2.37 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਪਰਿਧ (ਸਵੇਰੇ 9.42 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)ਭਦਰਾ ਸ਼ੁਰੂ ਹੋਵੇਗੀ (17 ਜੁਲਾਈ ਸਵੇਰੇ 4.35 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਬਿਕ੍ਰਮੀ ਸਾਉਣ ਸੰਕ੍ਰਾਂਤੀ, ਸੂਰਜ ਸ਼ਾਮ 4.53 (ਜਲੰਧਰ ਟਾਈਮ) ’ਤੇ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਵਿਵਸਵਤ ਸਪਤਮੀ, ਸੂਰਜ ਿਨਰਯਣ ਦਕਸ਼ਣਾਯਨ ਸ਼ੁਰੂ, ਮੇਲਾ ਨਾਗਨੀ (ਨੂਰਪੁਰ, ਕਾਂਗੜਾ, ਹਿਮਾਚਲ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY