ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾ, ਤਾਲਮੇਲ, ਸਹਿਯੋਗ ਬਣਿਆ ਰਹੇਗਾ।
ਬ੍ਰਿਖ- ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਕਿਸੇ ਨਾ ਕਿਸੇ ਝਮੇਲੇ ਦੇ ਜਾਗਣ ਦਾ ਡਰ ਬਣਿਆ ਰਹੇਗਾ।
ਮਿਥੁਨ- ਸੰਤਾਨ ਸਹਿਯੋਗ ਦੇਵੇਗੀ, ਤਾਲਮੇਲ ਰੱਖੇਗੀ, ਯਤਨ ਕਰਨ ’ਤੇ ਕਿਸੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕਰਕ- ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਸਿੰਘ- ਵੱਡੇ ਲੋਕਾਂ ਦੇ ਸੁਪਰੋਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੰਨਿਆ- ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਡੈਕੋਰੇਸ਼ਨ , ਇਲੈਕਟ੍ਰਾਨਿਕਸ ਦਾ ਕੰੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਯਤਨ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਬ੍ਰਿਸ਼ਚਕ- ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਪ੍ਰੋਗਰਾਮ ਨੂੰ ਫਾਈਨਲ ਕਰੋ ਜਾਂ ਅੱਗੇ ਵਧਾਓ।
ਧਨ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਵੀ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ- ਤਬੀਅਤ ’ਚ ਤੇਜ਼ੀ ਦਾ ਅਸਰ, ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ,ਅਫਸਰ ਸਾਫਟ, ਹਮਦਰਦਾਨਾ ਸੁਪੋਰਟਿਵ ਰੁਖ ਰੱਖਣਗੇ।
ਕੁੰਭ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਉਦੇਸ਼ ਮਨੋਰਥ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।
ਮੀਨ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਕੰਮਕਾਜੀ ਯਤਨ ਵੀ ਫੇਵਰੇਬਲ ਰਿਜ਼ਲਟ ਦੇਣਗੇ, ਸ਼ੁੱਭ ਕੰਮਾਂ ’ਚ ਧਿਆਨ।
18 ਜੁਲਾਈ 2021, ਐਤਵਾਰ ਹਾੜ੍ਹ ਸੁਦੀ ਤਿਥੀ ਨੌਮੀ (18-19 ਮੱਧ ਰਾਤ 12.29 ਤੱਕ) ਅਤੇ ਮਗਰੋਂ ਿਤੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 27(ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 7, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸੁਵਾਤੀ (18-19 ਮੱਧ ਰਾਤ 12.08 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਾਧਿਯ (18-19 ਮੱਧ ਰਾਤ 1.56 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵੱਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਭਡਲੀ ਨੌਮੀ, ਗੁਪਤ ਨਵਰਾਤਰੇ ਸਮਾਪਤ, ਮੇਲਾ ਸ਼ਰੀਕ ਭਵਾਨੀ (ਜੰਮੂ-ਕਸ਼ਮੀਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY