ਮੇਖ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਦਸ਼ਾ ਚੰਗੀ ਰੱਖੇਗਾ, ਕੋਸ਼ਿਸ਼ਾਂ ਵੀ ਸਿਰੇ ਚੜ੍ਹਨਗੀਅਾਂ ਪਰ ਬਾਅਦ ’ਚ ਸਿਹਤ ਪੱਖੋਂ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ।
ਬ੍ਰਿਖ- ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਜਨਰਲ ਹਾਲਾਤ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ ਪਰ ਬਾਅਦ ’ਚ ਹਰ ਯਤਨ ਭਰਪੂਰ ਜ਼ੋਰ ਲਗਾ ਕੇ ਕਰਨਾ ਸਹੀ ਰਹੇਗਾ।
ਮਿਥੁਨ- ਸਿਤਾਰਾ ਸ਼ਾਮ ਤੱਕ ਬਿਹਤਰ, ਕਦਮ ਟਾਰਗੈੱਟ ਦੀ ਪੂਰਤੀ ਵੱਲ ਅੱਗੇ ਵਧ ਸਕਦਾ ਹੈ ਪਰ ਬਾਅਦ ’ਚ ਮਾਨਸਿਕ ਟੈਨਸ਼ਨ, ਪ੍ਰੇਸ਼ਾਨੀ, ਤਣਾਅ ਵਧ ਸਕਦਾ ਹੈ।
ਕਰਕ- ਸਿਤਾਰਾ ਸ਼ਾਮ ਤੱਕ ਕੋਰਟ-ਕਚਹਿਰੀ ਦਾ ਕੰਮ ਅਟੈਂਡ ਕਰਨ ਲਈ ਸਮਾਂ ਬਿਹਤਰ, ਆਪ ਹਰ ਫ੍ਰੰਟ ’ਤੇ ਐਕਟਿਵ ਰਹੋਗੇ ਪਰ ਬਾਅਦ ’ਚ ਮਾਨਸਿਕ ਘਬਰਾਹਟ, ਪ੍ਰੇਸ਼ਾਨੀ ਵਧਣ ਦਾ ਡਰ।
ਸਿੰਘ- ਸਿਤਾਰਾ ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਰੱਖਣ ਵਾਲਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ ਪਰ ਬਾਅਦ ’ਚ ਜ਼ਮੀਨੀ ਕੰਮਾਂ ਦੇ ਵਿਗੜਣ ਦਾ ਡਰ ਰਹੇਗਾ।
ਕੰਨਿਆ- ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਵੀ ਕੁਝ ਅੱਗੇ ਵਧੇਗੀ ਪਰ ਬਾਅਦ ’ਚ ਕੰਮਕਾਜੀ ਸਾਥੀ ਮੁਸ਼ਕਲ ਪੈਦਾ ਕਰਨਗੇ।
ਤੁਲਾ- ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ, ਕੰਮਕਾਜੀ ਕੋਸ਼ਿਸ਼ਾਂ ਲਈ ਚੰਗਾ ਪਰ ਬਾਅਦ ’ਚ ਕੋਈ ਵੀ ਕੰਮਕਾਜੀ ਕੋਸ਼ਿਸ਼ ਬੇਧਿਆਨੀ ਨਾਲ ਨਾ ਕਰੋ।
ਬ੍ਰਿਸ਼ਚਕ- ਸਿਤਾਰਾ ਸ਼ਾਮ ਤੱਕ ਕਮਜ਼ੋਰ, ਲੈਣ-ਦੇਣ ਦੇ ਕੰਮਾਂ ਨੂੰ ਕਰਨ ਅਤੇ ਕਿਸੇ ਪਲਾਨਿੰਗ ਨੂੰ ਪ੍ਰੈਕਟੀਕਲ ਸ਼ਕਲ ਦੇਣ ਤੋਂ ਬਚੋ ਪਰ ਬਾਅਦ ’ਚ ਟੈਨਸ਼ਨ, ਪ੍ਰੇਸ਼ਾਨੀ ਵਧੇਗੀ।
ਧਨ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਨੁਕਸਾਨ ਦਾ ਵੀ ਡਰ ਰਹੇਗਾ।
ਮਕਰ- ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਲਈ ਸਮਾਂ ਬਿਹਤਰ ਬਣੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਕੁੰਭ- ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਬਣਿਆ ਰਹੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਜਾਗਣ ਦਾ ਡਰ ਰਹੇਗਾ।
ਮੀਨ- ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਨੁਕਸਾਨ, ਪ੍ਰੇਸ਼ਾਨੀ ਦਾ ਡਰ ਰਹੇਗਾ, ਫਿਰ ਬਾਅਦ ’ਚ ਮਾਨਸਿਕ ਟੈਨਸ਼ਨ, ਪ੍ਰੇਸ਼ਾਨੀ ਰਹੇਗੀ, ਮਨ ’ਤੇ ਨੈਗੇਟਿਵ ਸੋਚ ਵਧੇਗੀ।
19 ਜੁਲਾਈ 2021, ਸੋਮਵਾਰ ਹਾੜ੍ਹ ਸੁਦੀ ਤਿਥੀ ਦਸ਼ਮੀ (ਰਾਤ 10 ਵਜੇ ਤੱਕ) ਅਤੇ ਮਗਰੋਂ ਿਤੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28(ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 8, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਵਿਸ਼ਾਖਾ (ਰਾਤ 10.27 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ੁੱਭ (ਰਾਤ 10.50 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 4.54 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY