ਮੇਖ- ਸਰਕਾਰੀ, ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ , ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਮਨ ਲੱਗੇਗਾ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ ਰਹੋਗੇ।
ਮਿਥੁਨ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਅਪਸੈੱਟ ਜਿਹਾ ਰਹੇਗਾ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਸਿੰਘ- ਸ਼ਤਰੂਆਂ ਦੇ ਵਿਰੋਧ ਕਰ ਕੇ ਆਪ ਦੇ ਕਿਸੇ ਕੰਮ ਦੇ ਵਿਗੜਣ ਦਾ ਡਰ, ਲੈਣ-ਦੇਣ ਦੇ ਕੰਮ ਬਹੁਤ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ, ਸਫਰ ਟਾਲ ਦੇਣਾ ਬਿਹਤਰ ਰਹੇਗਾ।
ਕੰਨਿਆ- ਜਨਰਲ ਹਾਲਾਤ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਤੁਲਾ- ਜਨਰਲ ਸਿਤਾਰਾ ਜ਼ਮੀਨੀ ਕੰਮ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਵਿਰੋਧੀ ਕਮਜ਼ੋਰ ਤੇਜ਼ਹੀਣ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ- ਕਿਸੇ ਵੱਡੇ ਆਦਮੀ ਜਾਂ ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਬਿਹਤਰੀ ਵੱਲ ਚੱਲਣਗੇ।
ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇੱਜ਼ਤ ਮਾਣ ਦੀ ਪ੍ਰਾਪਤੀ।
ਕੁੰਭ- ਲੋਹਾ-ਮਸ਼ੀਨਰੀ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜ ’ਚ ਅਹਿਤਿਆਤ ਵਰਤਣੀ ਹੋਵੇਗੀ, ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ।
ਮੀਨ- ਸਿਤਾਰਾ ਆਮਦਨ ਅਤੇ ਧਨ ਲਾਭ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
25 ਜੁਲਾਈ 2021, ਐਤਵਾਰ ਸਾਉਣ ਵਦੀ ਤਿਥੀ ਏਕਮ (ਸਵੇਰੇ 5.51 ਤੱਕ) ਅਤੇ ਮਗਰੋਂ ਿਤੱਥੀ ਦੂਜ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਕਰ ’ਚ
ਮੰਗਲ ਸਿੰਘ ਚ
ਬੁੱੱਧ ਮਿਥੁਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3(ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 14, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਪੁਰਵ ਦੁਪਹਿਰ 11.18 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਆਯੁਸ਼ਮਾਨ (25-26 ਮੱਧ ਰਾਤ 12.42 ਤੱਕ) ਅਤੇ ਮਗਰੋਂ ਯੋਗ ਸੋਭਾਗਿਯ, ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 10.48 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਰਾਤ 10.48 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸਾਉਣ ਵਦੀ ਪੱਖਖ ਸ਼ੁਰੂ, ਅਸੂਨਿਯ ਸ਼ਯਨ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY