ਮੇਖ- ਜਨਰਲ ਸਿਤਾਰਾ ਸਟ੍ਰਾਂਗ, ਧਨ ਲਾਭ ਦੇ ਕੰਮਾਂ ’ਚ ਕਦਮ ਬੜ੍ਹਤ ਵਲ, ਕੰਮਕਾਜੀ ਪਲਾਨਿੰਗ ਵੀ ਕੁਝ ਅੱਗੇ ਵਧ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਖ- ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਰੁਕਾਵਟ ਮੁਸ਼ਕਲ ਹੱਟ ਸਕਦੀ ਹੈ।
ਮਿਥੁਨ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸਿਹਤ ’ਚ ਗੜਬੜੀ ਰਹਿਣ ਦਾ ਡਰ।
ਕਰਕ- ਪੂਰਾ ਪਰਹੇਜ਼ ਰੱਖਣ ਅਤੇ ਸੀਮਾ ’ਚ ਖਾਣ-ਪੀਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਅੱਖਾਂ ਬੰਦ ਕਰ ਕੇ ਲੈਣ-ਦੇਣ ਦੇ ਕੰਮ ਨਹੀਂ ਕਰਨੇ ਚਾਹੀਦੇ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਬਣੀ ਰਹੇਗੀ।
ਕੰਨਿਆ- ਡਰੇ ਡਰੇ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕੋਈ ਵੀ ਕੰਮ ਹੱਥ ’ਚ ਲੈਣ ਤੋਂ ਸੰਕੋਚ ਕਰੋਗੇ, ਨੁਕਸਾਨ ਅਤੇ ਧਨ ਹਾਨੀ ਦਾ ਡਰ।
ਤੁਲਾ- ਯਤਨ ਕਰਨ ’ਤੇ ਕਿਸੇ ਸਕੀਮ ਪ੍ਰੋਗਰਾਮ ’ਚ ਨਾ ਸਿਰਫ ਕੋਈ ਪੇਚੀਦਗੀ ਹੀ ਹਟੇਗੀ, ਸਗੋਂ ਕੁਝ ਨਾ ਕੁਝ ਬਿਹਤਰੀ ਵੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ- ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਹਾਲਾਤ ’ਚ ਬਿਹਤਰੀ ਹੋਵੇਗੀ।
ਧਨ- ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਕੰਮਕਾਜੀ ਸਾਥੀ ਹਰ ਗੱਲ ’ਤੇ ਆਪ ਨਾਲ ਇਤਫਾਕ ਕਰਨਗੇ।
ਮਕਰ- ਲੋਹਾ- ਲੋਹਾ ਮਸ਼ੀਨਰੀ ਅਤੇ ਲੋਹੇ ਨਾਲ ਜੁੜੇ ਕੰਮਾਂ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਸਗੋਂ ਕਦਮ ਬੜ੍ਹਤ ਵੱਲ ਰਹੇਗਾ।
ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਮੀਨ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕੋਈ ਵੀ ਕੰਮ ਬਗੈਰ ਤਿਆਰੀ ਦੇ ਹੱਥ ’ਚ ਨਹੀਂ ਲੈਣਾ ਚਾਹੀਦਾ, ਮਨ ਵੀ ਡਰਿਆ ਡਰਿਆ ਰਹੇਗਾ।
27 ਜੁਲਾਈ 2021, ਮੰਗਲਵਾਰ ਸਾਉਣ ਵਦੀ ਤਿਥੀ ਚੌਥ (27-28 ਮੱਧ ਰਾਤ 2.29 ਤੱਕ) ਅਤੇ ਮਗਰੋਂ ਿਤੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੁੰਭ ’ਚ
ਮੰਗਲ ਸਿੰਘ ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 5 (ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 16, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਸਵੇਰੇ 10.14 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸ਼ੋਭਨ (ਰਾਤ 9.10 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕੁੰਭ ਰਾਸ਼ੀ ’ਤੇ (27 ਜੁਲਾਈ ਦਿਨ ਰਾਤ ਅਤੇ ਅਗਲੇ ਦਿਨ (28 ਜੁਲਾਈ) ਸਵੇਰੇ 4.33 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਗਾਰਕੀ ਸ਼੍ਰੀ ਗਣੇਸ਼ ਚੌਥ ਵਰਤ, ਯੋਗਲਾ ਗੌਰੀ ਵਰਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY