ਮੇਖ- ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ, ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਆਸ ਨਹੀਂ ਰਹੇਗੀ।
ਬ੍ਰਿਖ- ਟੀਚਿੰਗ, ਕੋਚਿੰਗ, ਸਟੇਸ਼ਨਰੀ, ਫੋਟੋਗ੍ਰਾਫੀ, ਫੋਟੋਸਟੇਟ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ- ਰਾਜਕੀ ਕੰਮਾਂ ਨੂੰ ਉਸ ਦੀ ਮੰਜ਼ਿਲ ਵੱਲ ਲੈ ਜਾਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਢਈਆ ਆਪ ਦੇ ਮਨ ਨੂੰ ਕੁਝ ਅਪਸੈੱਟ ਰੱਖਣ ਵਾਲਾ।
ਕਰਕ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਦੂਜਿਆਂ ’ਤੇ ਆਪ ਨੂੰ ਹਾਵੀ-ਪ੍ਰਭਾਵੀ ਵਿਜਈ ਰੱਖੇਗਾ ਪਰ ਘਰੇਲੂ ਮੋਰਚੇ ’ਤੇ ਕੁਝ ਖਿਚਾਤਣੀ-ਤਣਾਤਣੀ ਰਹਿਣ ਦਾ ਡਰ।
ਸਿੰਘ- ਸਿਹਤ ਦੇ ਮਾਮਲੇ ’ਚ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਕਿਸੇ ਵੀ ਜ਼ਿੰਮੇਵਾਰੀ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇੇਵੇਗੀ, ਘਰੇਲੂ ਮੋਰਚੇ ’ਤੇ ਮਿਠਾਸ-ਤਾਲਮੇਲ-ਸਦਭਾਵਨਾ ਬਣੀ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਤੁਲਾ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਮਨ ਵੀ ਟੈਂਸ, ਪ੍ਰੇਸ਼ਾਨ, ਅਪਸੈੱਟ, ਡਾਵਾਂਡੋਲ ਜਿਹਾ ਰਹੇਗਾ।
ਬ੍ਰਿਸ਼ਚਕ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ- ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।
ਮਕਰ- ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੁੰਭ- ਸਿਤਾਰਾ ਵਪਾਰ ਦੇ ਕੰਮਾਂ ਨੂੰ ਸੰਵਾਰਨ, ਧਨ ਲਾਭ ਦੇਣ ਵਾਲਾ ਪਰ ਕਿਸੇ ਵੀ ਸਰਕਾਰੀ ਕੰਮ ਨੂੰ ਅਣਮੰਨੇ ਮਨ ਨਾਲ ਨਾ ਕਰੋ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਆਪ ਜਨਰਲ ਤੌਰ ’ਤੇ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
28 ਜੁਲਾਈ 2021, ਬੁੱਧਵਾਰ ਸਾਉਣ ਵਦੀ ਤਿਥੀ ਪੰਚਮੀ (28-29 ਮੱਧ ਰਾਤ 2.49 ਤੱਕ) ਅਤੇ ਮਗਰੋਂ ਿਤੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 6 (ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 17, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 10.45 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਅਤਿਗੰਡ (ਰਾਤ 8.18 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ (ਰਾਜਸਥਾਨ-ਬੰਗਾਲ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
NEXT STORY