ਮੇਖ- ਜਨਰਲ ਸਿਤਾਰਾ ਸਟ੍ਰਾਂਗ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚੋ।
ਬ੍ਰਿਖ- ਖਰਚਿਆਂ ਕਰ ਕੇ ਅਰਥ ਤੰਗੀ ਨਾਲ ਨਿਪਟਣਾ ਪੈ ਸਕਦਾ ਹੈ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ, ਨੁਕਸਾਨ, ਧਨ ਹਾਨੀ ਦਾ ਡਰ।
ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ,ਤੇਜ ਪ੍ਰ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਕਰਕ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਪੈਠ ਲਿਹਾਜ਼ਦਾਰੀ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਸਿੰਘ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਜਿਹਾ ਰਹੇਗਾ, ਬੇਗਾਨੇ ਝਮੇਲਿਆਂ ’ਚ ਵੀ ਫਸਣ ਤੋਂ ਬਚਣਾ ਸਹੀ ਰਹੇਗਾ।
ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ- ਮਨੋਬਲ ’ਚ ਟੁੱਟਣ ਅਤੇ ਕਮਜ਼ੋਰ ਮਨ ਸਥਿਤੀ ਕਰ ਕੇ ਆਪ ਦੀ ਕੋਈ ਵੀ ਕੋਸ਼ਿਸ਼ ਸਿਰੇ ਨਹੀਂ ਚੜ੍ਹੇਗੀ, ਮਨ ਵੀ ਉਦਾਸ ਅਪਸੈੱਟ ਜਿਹਾ ਰਹੇਗਾ।
ਧਨ- ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗੀ, ਮਾਣ-ਸਨਮਾਨ ਵੀ ਬਣਿਆ ਰਹੇਗਾ ਪਰ ਪੈਰ ਫਿਸਲਣ ਦਾ ਡਰ ਰਹਿ ਸਕਦਾ ਹੈ।
ਮਕਰ- ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹਿ ਸਕਦਾ ਹੈ।
ਕੁੰਭ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜਦੌ਼ੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ- ਵਪਾਰ ਅਤੇ ਕੰਮਕਾਜ ਦੇ ਕੰਮ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਸਮਾਂਂ, ਕਿਸੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਸਟ੍ਰਾਂਗ।
1 ਅਗਸਤ 2021, ਐਤਵਾਰ ਸਾਉਣ ਵਦੀ ਤਿਥੀ ਅਸ਼ਟਮੀ (ਸਵੇਰੇ 7.57 ਤੱਕ) ਅਤੇ ਮਗਰੋਂ ਤਿੱਥੀ ਨੌਮੀ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਸਿੰਘ ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 10(ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 21, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸ਼ਾਮ 7.36 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਗੰਡ (ਰਾਤ 10.01 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮੇਖ ਰਾਸ਼ੀ ’ਤੇ (1-2 ਮੱਧ ਰਾਤ 2.23 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਤਕ। ਪੁਰਬ, ਦਿਵਸ ਤੇ ਤਿਉਹਾਰ : ਲੋਕ ਮਾਨਿਆ ਬਾਲ ਗੰਗਾਧਰ ਤਿਲਕ ਬਰਸੀ, ਫ੍ਰੈਂਡਸ਼ਿਪ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY