ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ,ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ, ਝਮੇਲਿਆਂ ਵਾਲਾ ਬਣੇਗਾ।
ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।
ਮਿਥੁਨ- ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਬਾਅਦ ਦੁਪਹਿਰ ਤਕ ਸਮਾਂ ਚੰਗਾ ਸਮਝੋ ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾ ਮਿਲੇਗੀ।
ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਵੀ ਬਿਹਤਰੀ ਹੋਵੇਗੀ।
ਸਿੰਘ- ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਸੁਧਰਨਗੇ।
ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਕੰਪਲੀਕੇਸ਼ਨਸ ਅਤੇ ਪੇਚੀਦਗੀਆਂ ਨੂੰ ਬਣਾਈ ਰੱਖ ਸਕਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਧਨ ਲਾਭ ਲਈ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਕੋਈ ਵੀ ਕੰਮ ਜਲਦਬਾਜ਼ੀ ’ਚ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਇੱਜ਼ਤਮਾਣ ਅਤੇ ਬਿਹਤਰੀ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਸੁਧਰੇਗੀ।
ਧਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰਖੇਗਾ ਪਰ ਪੈਰ ਫਿਸਲਣ ਦਾ ਡਰ, ਮਨ ਵੀ ਟੈਂਸ ਜਿਹਾ ਰਹੇਗਾ।
ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਮਾਣ ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਸਿਹਤ ਨੂੰ ਵਿਗਾੜ ਸਕਦਾ ਹੈ।
ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ ਵਾਲਾ, ਆਪਣੇ ਆਪ ਨੂੰ ਬੇਗਾਨੇ ਝਮੇਲਿਅਾਂ ਤੋਂ ਵੀ ਬਚਾ ਕੇ ਰੱਖੋ ਪਰ ਬਾਅਦ ’ਚ ਸਮਾਂ ਸਫਲਤਾ ਇੱਜ਼ਤਮਾਣ ਵਾਲਾ।
11 ਅਗਸਤ 20201, ਬੁੱਧਵਾਰ ਸਾਉਣ ਵਦੀ ਤਿਥੀ ਤੀਜ (ਸ਼ਾਮ 4.54 ਤਕ) ਅਤੇ ਮਗਰੋਂ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਸਿੰਘ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 20(ਹਾੜ੍ਹ), ਹਿਜਰੀ ਸਾਲ 1443, ਮਹੀਨਾ : ਮੁਹਰਰਮ ਤਰੀਕ : 2, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 7.11ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 9.32 ਤਕ) ਅਤੇ ਮਗਰੋਂ ਨਕੱਸ਼ਤਰ ਉੱਤਰਾ ਫਾਲਗੁਣੀ ਯੋਗ : ਸ਼ਿਵ (ਸ਼ਾਮ 6.27 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਸਿੰਘ ਰਾਸ਼ੀ ’ਤੇ (ਬਾਅਦ ਦੁਪਹਿਰ 3.23 ਤਕ) ਅਤੇ ਮਗਰੋਂ ਕੰਿਨਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਭਦਰਾ ਸ਼ੁਰੂ ਹੋਵੇਗੀ (11-12 ਮੱਧ ਰਾਤ4.10 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ । ਪੁਰਬ, ਦਿਵਸ ਅਤੇ ਤਿਓਹਾਰ :ਮਧੂਸ਼੍ਰਵਾ ਤੀਜ, ਹਰਿਆਲੀ ਤੀਜ, ਿਸ਼ਆਮ ਤੀਜ, ਮੇਲਾ ਸਿੰਧਾਰਾ, ਮੇਲਾ ਗੌਰੀ ਤੀਜ (ਜੈਪੁਰ, ਰਾਜਸਥਾਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY