ਮੇਖ- ਕਮਜ਼ੋਰ ਮਨੋਬਲ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਘਬਰਾਹਟ ਮਹਿਸੂਸ ਕਰੋਗੇ, ਨੁਕਸਾਨ ਦਾ ਡਰ।
ਬ੍ਰਿਖ- ਯਤਨ ਕਰਨ ’ਤੇ ਆਪ ਦੀ ਕੰਮਕਾਜੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਟੈੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।
ਮਿਥੁਨ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੈਸੇ ਵੀ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕਰਕ- ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ।
ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਰੁਕੇ ਪਏ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਹੋਵੇਗੀ, ਜਨਰਲ ਤੌਰ ’ਤੇ ਆਪ ਹਾਵੀ ਰਹੋਗੇ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਮਜ਼ਬੂਤੀ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ ਰਹਿਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਤੁਲਾ- ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਕੰਮਕਾਜੀ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਨਾ ਫਸ ਜਾਵੇ।
ਬ੍ਰਿਸ਼ਚਕ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ।
ਮਕਰ- ਧਿਆਨ ਰੱਖੋ ਕਿ ਤਬੀਅਤ ’ਚ ਤੇਜ਼ੀ ਕਰ ਕੇ ਆਪ ਦਾ ਕਿਸੇ ਨਾਲ ਝਗੜਾ-ਟਕਰਾਅ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।
ਕੁੰਭ- ਪੇਟ ’ਚ ਗੜਬੜੀ ਰਹਿਣ ਦਾ ਡਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ, ਕਿਸੇ ਵੀ ਜ਼ਿੰਮੇਵਾਰੀ ਜਾਂ ਝਮੇਲਿਆ ਤੋਂ ਬਚਾਅ ਰੱਖੋ।
ਮੀਨ- ਵਪਾਰਕ ਅਤੇ ਕੰਮਕਾਜੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
13 ਅਗਸਤ 2021, ਸ਼ੁੱਕਰਵਾਰ ਸਾਉਣ ਸੁਦੀ ਤਿਥੀ ਪੰਚਮੀ (ਦੁਪਹਿਰ 1.43 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਸਿੰਘ ’ਚ
ਬੁੱੱਧ ਸਿੰਘ’ ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 22(ਸਾਉਣ), ਹਿਜਰੀ ਸਾਲ 1443, ਮਹੀਨਾ : ਮੁਹਰਰਮ ਤਰੀਕ : 4, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਸਵੇਰੇ ਅੱਠ ਵਜੇ ਤੱਕ) ਅਤੇ ਮਗਰੋਂ ਨਕੱਸ਼ਤਰ ਚਿਤਰਾ, ਯੋਗ : ਸਾਧਿਆ (ਦੁਪਹਿਰ 1.46 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 7.29 ਤੱਕ)ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ । ਪੁਰਬ, ਦਿਵਸ ਅਤੇ ਤਿਓਹਾਰ : ਨਾਗ ਪੰਚਮੀ, ਮੇਲਾ ਨਾਗ ਪੰਚਮੀ (ਮਥੁਰਾ), ਸ਼੍ਰੀ ਕਲਕਿ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY