ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਇੱਜ਼ਤਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਜ਼ਿਆਦਾ ਜ਼ੋਰ ਲਗਾਉਣ ’ਤੇ ਹੀ ਸਫਲਤਾ ਮਿਲੇਗੀ ਪਰ ਪੇਟ ਦੀ ਸੰਭਾਲ ਰੱਖਣੀ ਜ਼ਰੂਰੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ- ਪਤਨੀ ਇਕ-ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ ਡਰਿਆ ਰਹੇਗਾ, ਟੈਨਸ਼ਨ ਪ੍ਰੇਸ਼ਾਨੀ ਵੀ ਦਾਮਨ ਪਕੜੀ ਰੱਖੇਗੀ, ਵਿਰੋਧੀਆਂ ਤੋਂ ਬਚਾਅ ਰੱਖਣਾ ਜ਼ਰੂਰੀ।
ਸਿੰਘ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਯਤਨ ਕਰਨ ’ਤੇ ਆਪਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਤੁਲਾ : ਕਿਸੇ ਸੱਜਣ ਮਿੱਤਰ ਜਾਂ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਪਰ ਢੀਆ ਆਪ ਨੂੰ ਅਪਸੈੱਟ ਰੱਖ ਸਕਦਾ ਹੈ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਸ਼ਕਦਮੀ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਵਪਾਰ ਕੰਮਕਾਜ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਰਿਜ਼ਲਟ ਦੇ ਸਕਦੇ ਹਨ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਮੀਨ : ਕਿਸੇ ਅਫਸਰ ਦੇ ਲਚਕੀਲੇ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਲਟਕਦੀ ਚਲੀ ਆ ਰਹੀ, ਕੋਈ ਸਮੱਸਿਆ ਹੱਲ ਹੋ ਸਕਦੀ ਹੈ।
19 ਅਗਸਤ 2021, ਵੀਰਵਾਰ ਸਾਉਣ ਸੁਦੀ ਤਿਥੀ ਦੁਆਦਸ਼ੀ (ਰਾਤ 10.55 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਸਿੰਘ ’ਚ
ਬੁੱੱਧ ਸਿੰਘ’ ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28(ਸਾਉਣ), ਹਿਜਰੀ ਸਾਲ 1443, ਮਹੀਨਾ : ਮੁਹਰਰਮ ਤਰੀਕ : 10, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ ਸ਼ਾਮ 7.03 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ (ਰਾਤ 10.42 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਪ੍ਰੀਤੀ (ਸ਼ਾਮ 6.17 ਤੱਕ)ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਧਨ ਰਾਸ਼ੀ ’ਤੇ (19-20 ਮੱਧ ਰਾਤ 4.22 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੁਹਰਰਮ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY