ਮੇਖ : ਧਿਆਨ ਰੱਖੋ ਕਿ ਉਲਝਣਾਂ ਝਗੜਿਆਂ ਵਾਲੇ ਸਿਤਾਰੇ ਕਰ ਕੇ, ਆਪ ਦੀ ਕੋਈ ਪਲਾਨਿੰਗ ਉਖੜ ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਬ੍ਰਿਖ : ਸਿਤਾਰਾ ਟੀਚਿੰਗ, ਕੋਚਿੰਗ, ਕੰਸਲਟੈਂਸੀ, ਮੈਡੀਸਨ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਲਈ ਬਿਹਤਰ, ਉਨ੍ਹਾਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਰਸਤੇ ’ਚੋਂ ਹਟੇਗੀ।
ਕਰਕ : ਯਤਨ ਕਰਨ ’ਤੇ ਆਪ ਦੀ ਕਿਸੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।
ਸਿੰਘ : ਸਿਹਤ ਲਈ ਸਿਤਾਰਾ ਕਮਜ਼ੋਰ, ਲਿਖਣ-ਪੜ੍ਹਣਨ ਦਾ ਕੋਈ ਕੰਮ ਜਲਦਬਾਜ਼ੀ ’ਚ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਤੇ ਬਿਹਤਰੀ ਹੋਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹਿਣਗੇ।
ਤੁਲਾ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪ ਦੇ ਖਿਲਾਫ ਆਪਣੇ ਯਤਨਾਂ ’ਚ ਲੱਗੇ ਰਹਿਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ : ਕੋਰਟ-ਕਚਹਿਰੀ ਦਾ ਕੋਈ ਕੰਮ ਜੇ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਕਿਉਂਕਿ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ—ਸਨਮਾਨ ਦੀ ਪ੍ਰਾਪਤੀ।
ਮਕਰ : ਵੱਡੇ ਲੋਕਾਂ ਨਾਲ ਮੇਲਜੋਲ ਰੱਖਣਾ ਲਾਭਕਾਰੀ ਰਹੇਗਾ, ਕਿਉਂਕਿ ਉਹ ਲੋਕ ਜ਼ਰੂਰਤ ਦੇ ਕਿਸੇ ਸਮੇਂ ਆਪ ਦੀ ਮਦਦ ਕਰ ਸਕਦੇ ਹਨ ਪਰ ਡਿਗਣ-ਫਿਸਲਣ ਦਾ ਡਰ।
ਕੁੰਭ : ਮੈਡੀਸਨ, ਕੰਸਲਟੈਂਸੀ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਚੰਗੀ ਰਹੇਗੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਉਤਮ ਹੈ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨੀ ਚਾਹੀਦੀ ਹੈ।
25 ਅਗਸਤ 2021, ਬੁੱਧਵਾਰ ਭਾਦੋਂ ਵਦੀ ਤਿਥੀ ਤੀਜ (ਸ਼ਾਮ 4.19 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ’ਚ
ਬੁੱੱਧ ਸਿੰਘ ’ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1943, ਮਿਤੀ :3(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 16, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (ਰਾਤ 8.43 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੂਲ (25 ਅਗਸਤ ਦਿਨ ਰਾਤ ਅਤੇ ਅਗਲੇ ਦਿਨ (26 ਅਗਸਤ) ਸਵੇਰੇ 5.24 ਤਕ), ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਭਦਰਾ ਸ਼ੁਰੂ ਹੋਵੇਗੀ ਸ਼ਾਮ 4.19 ਤਕ, ਰਾਤ 8.48ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ (ਬਗੁਲਾ) ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY