ਮੇਖ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੁਕਸਾਨ ਪਹੁੰਚਾ ਸਕਣ ਦੀ ਤਾਕਤ ਦਾ ਘੱਟ ਅਨੁਮਾਨ ਲਗਾਓ, ਸਫਰ ਟਾਲ ਦੇਣਾ ਸਹੀ ਰਹੇਗਾ।
ਬ੍ਰਿਖ : ਆਪ ਨੂੰ ਆਪਣੇ ਸਟ੍ਰਾਂਗ ਮਨੋਬਲ ਕਰ ਕੇ ਹਰ ਕੰਮ ਆਸਾਨ ਨਜ਼ਰ ਆਵੇਗਾ, ਕੋਈ ਉਦੇਸ਼ ਪ੍ਰੋਗਰਾਮ ਵੀ ਹੱਲ ਹੋਵੇਗਾ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿਣ ਦਾ ਡਰ।
ਮਿਥੁਨ : ਅਦਾਲਤੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।
ਕਰਕ : ਮਿੱਤਰ ਕੰਮਕਾਜੀ ਸਾਥੀ ਆਪ ਨਾਲ ਮੇਲ ਮਿਲਾਪ, ਤਾਲਮੇਲ ਰੱਖਣਗੇ ਅਤੇ ਜ਼ਰੂਰਤ ਦੇ ਹਰ ਸਮੇਂ ਆਪ ਦੀ ਮਦਦ ਲਈ ਤਿਆਰ ਰਹਿਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ , ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹਟੇਗੀ।
ਕੰਨਿਆ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਤੁਲਾ : ਕਿਉਂਕਿ ਸਮਾਂ ਉਲਝਣਾਂ ਝਗੜਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਕਰੋ ਅਤੇ ਨਾ ਹੀ ਤਿਆਰੀ ਦੇ ਬਗੈਰ ਕਰੋ, ਧਨ ਹਾਨੀ ਦਾ ਡਰ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਆਪ ਦੀ ਕਿਸੇ ਕੰਮਕਾਜੀ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ, ਸਾਫਟ, ਸੁਪੋਰਟਿਵ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਧਾਰਮਿਕ ਕੰਮ ਕਰਨ,ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕੁੰਭ : ਕਿਉਂਕਿ ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ,ਇਸ ਲਈ ਖਾਣ-ਪੀਣ ’ਚ ਬਦਪਰਹੇਜ਼ੀ ਨਾ ਕਰੋ, ਠੰਡੀਆਂ ਵਸਤਾਂ ਦੀ ਵਰਤੋਂ ਸੰਭਲ-ਸੰਭਾਲ ਕੇ ਕਰੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਘਰੇਲੂ ਮੋਰਚੇ ’ਤੇ ਵੀ ਸਦਭਾਅ ਤਾਲਮੇਲ ਬਣਿਆ ਰਹੇਗਾ।
8 ਸਤੰਬਰ 2021, ਬੁੱਧਵਾਰ ਭਾਦੋਂ ਵਦੀ ਤਿਥੀ ਦੂਜ (8-9 ਮੱਧ ਰਾਤ 2.34 ਤਕ) ਅਤੇ ਮਗਰੋਂ ਿਤਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੰਨਿਆ ’ਚ
ਬੁੱਧ ਕੰਨਿਆ ’ਚ
ਗੁਰੂ ਕੁੰਭ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1943, ਮਿਤੀ :17(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 30, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.39 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਫਾਲਗੁਣੀ (ਬਾਅਦ ਦੁਪਹਿਰ 3. 56 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ ਯੋਗ : ਸ਼ੁਭ (ਰਾਤ 11.36 ਤੱਕ) ਅਤੇ ਮਗਰੋਂ ਯੋਗ ਸ਼ੁਕਲ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ, ਸੁਆਮੀ ਸ਼ਿਵਾਨੰਦ ਜਯੰਤੀ, ਮੇਲਾ ਗੋਸਾਈਂਆਣਾ (ਕੁਰਾਲੀ ਪੰਜਾਬ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
NEXT STORY