ਮੇਖ : ਕਮਜ਼ੋਰ ਮਨੋਬਲ ਕਰ ਕੇ ਆਪ ਦਾ ਮਨ ਡਰਿਆ-ਡਰਿਆ ਰਹੇਗਾ, ਇਸ ਲਈ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰਖੋ।
ਮਿਥੁਨ : ਜੇ ਕੋਈ ਜਾਇਦਾਦੀ ਕੰਮ ਲਟਕ ਰਿਹਾ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਕਮਜ਼ੋਰ।
ਕਰਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਫੈਮਿਲੀ ਫਰੰਟ ’ਤੇ ਕੁਝ ਖਿਚਾਤਣੀ ਤਣਾਅ ਰਹਿ ਸਕਦਾ ਹੈ।
ਸਿੰਘ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਪ੍ਰੋਗਰਾਮਿੰਗ ਜਾਂ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਲਈ ਸਮਾਂ ਚੰਗਾ, ਵੈਸੇ ਵੀ ਹਰ ਪੱਖੋਂ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਉਹ ਕੁਝ ਨਾ ਕੁਝ ਅੱਗੇ ਵਧੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਤੁਲਾ : ਖਰਚਿਆਂ ਕਰ ਕੇ ਅਰਥ ਮੋਰਚੇ ’ਤੇ ਕੁਝ ਤੰਗੀ, ਪ੍ਰੇਸ਼ਾਨੀ ਰਹਿਣ ਦਾ ਡਰ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ।
ਧਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ ਰੁਖ ਕਰ ਕੇ ਦੂਜਿਆਂ ’ਤੇ ਆਪ ਦੀ ਲਿਹਾਜ਼ਦਾਰੀ ਵਧ ਸਕਦੀ ਹੈ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।
ਮੀਨ : ਵਪਾਰਿਕ ਅਤੇ ਕੰਮਕਾਜੀ ਦਸ਼ਾ ਚੰਗੀ, ਤਬੀਅਤ ’ਚ ਗੰਭੀਰਤਾ ਅਤੇ ਸਾਤਵਿਕਤਾ ਬਣੀ ਰਹੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਬਹੁਤ ਸਾਫਟ, ਕੰਸਿਡ੍ਰੇਟ ਰਹਿਣਗੇ।
9 ਸਤੰਬਰ 2021, ਵੀਰਵਾਰ ਭਾਦੋਂ ਵਦੀ ਤਿਥੀ ਤੀਜ (9-10 ਮੱਧ ਰਾਤ 12.19 ਤਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੰਨਿਆ ’ਚ
ਬੁੱੱਧ ਕੰਨਿਆ ’ਚ
ਗੁਰੂ ਕੁੰਭ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1943, ਮਿਤੀ :18(ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 1, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.37 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਬਾਅਦ ਦੁਪਹਿਰ 2.31 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ ਯੋਗ : ਸ਼ੁਕਲ (ਰਾਤ 8.42 ਤੱਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਕੰਨਿਆ ਰਾਸ਼ੀ ’ਤੇ (9-10 ਮੱਧ ਰਾਤ 1.45 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਹਰੀਤਾਲਿਕਾ ਤੀਜ, ਗੌਰੀ ਤੀਜ , ਸ਼੍ਰੀ ਵਰਾਰ ਜਯੰਤੀ, ਸਫਰ (ਮੁਸਲਿਮ) ਮਹੀਨਾ ਸ਼ੁਰੂ, ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY