ਮੇਖ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਬ੍ਰਿਖ : ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਨਾਂ ਤਾਂ ਲੈੈਣ-ਦੇਣ ਦੇ ਕੰਮ ਲਾਪ੍ਰਵਾਹੀ ਨਾਲ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।
ਮਿਥੁਨ : ਸਿਤਾਰਾ ਧਨ ਲਾਭ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਅਫਸਰਾਂ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।
ਸਿੰਘ : ਸਟ੍ਰਾਂਗ ਸਿਤਾਰੇ ਕਰ ਕੇ ਆਪ ਆਪਣੀ ਕਿਸੇ ਪਲਾਨਿੰਗ ਨੂੰ ਬੜੀ ਅਸਾਨੀ ਨਾਲ ਅੱਗੇ ਵਧਾ ਸਕਦੇ ਹੋ, ਇਰਾਦਿਆਂ ’ਚ ਮਜ਼ਬੂਤੀ ਮਿਲੇਗੀ।
ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਤੁਲਾ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਬਗੈਰ ਕਾਰਨ ਤੋਂ ਆਪ ਦਾ ਵਿਰੋਧ ਵਧ ਸਕਦਾ ਹੈ, ਇਸ ਲਈ ਕਿਸੇ ’ਤੇ ਵੀ ਜ਼ਰੂਰਤ ਤੋਂ ਵੱਧ ਭਰੋਸਾ ਨਹੀਂ ਕਰਨਾ ਚਾਹੀਦਾ, ਸਫਰ ਵੀ ਟਾਲ ਦਿਓ।
ਧਨ : ਸਟ੍ਰਾਂਗ ਸਿਤਾਰੇ ਕਰ ਕੇ ਆਪ ਦੂਜਿਆਂ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਕੰਮਕਾਜੀ ਯਤਨ-ਪ੍ਰੋਗਰਾਮ ਵੀ ਕੁਝ ਅੱਗੇ ਵਧਣਗੇ।
ਮਕਰ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਮਿੱਤਰ ਅਤੇ ਸੱਜਣ ਸਾਥੀ ਮਿਹਰਬਾਨ ਰਹਿਣਗੇ ਅਤੇ ਉਹ ਸੁਪੋਰਟਿਵ ਰੁਖ ਰੱਖਣਗੇ, ਕੰਮਕਾਜੀ ਪ੍ਰੋਗਰਾਮ ਸਿਰੇ ਚੜ੍ਹਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ ਪਰ ਘਟੀਆ ਲੋਕਾਂ ਨਾਲ ਨੇੜਤਾ ਨਾ ਰੱਖੋ।
22 ਅਕਤੂਬਰ 2021, ਸ਼ੁੱਕਰਵਾਰ ਕੱਤਕ ਵਦੀ ਤਿਥੀ ਦੂਜ (22-23 ਮੱਧ ਰਾਤ 12.30ਤਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਤੁਲਾ ’ਚ
ਬੁੱੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 6 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 30 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 15 , ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ ਸ਼ਾਮ 5.44 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸ਼ਾਮ 6.56 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸਿੱਧੀ (ਰਾਤ 9.39 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੇਖ ਰਾਸ਼ੀ ’ਤੇ (22-23 ਮੱਧ ਰਾਤ 1.39 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸੁਆਮੀ ਰਾਮ ਤੀਰਥ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ
NEXT STORY