ਮੇਖ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ, ਰੰਗੀਨੀ, ਸਵਛੰਦਤਾ ਬਣੀ ਰਹੇਗੀ।
ਸਿੰਘ : ਸਿਤਾਰਾ ਕਿਉਂਕਿ ਉਲਝਣਾਂ ਝਮੇਲਿਆਂ ਅਤੇ ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਪ੍ਰੋਗਰਾਮ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ ਦਾ ਡਰ।
ਕੰਨਿਆ : ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਪ੍ਰਭਾਵ ਦਬਦਬਾ ਬਣਿਆ ਰਹੇਗਾ।
ਤੁਲਾ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਯਤਨ ਕਰਨ ’ਤੇ ਕੋਈ ਰੁਕਾਵਟ-ਮੁਸ਼ਕਲ ਹਟੇਗੀ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚਲ ਸਕੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਸਿਹਤ ਦੇ ਮਾਮਲੇ ’ਚ ਅਹਿਤਿਆਤ ਵਰਤਣੀ ਜ਼ਰੂਰੀ ਹੋਵੇਗੀ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸੁਪੋਰਟਿਵ-ਹਮਦਰਦਾਨਾ ਰੁਖ ਰੱਖਣਗੇ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮੀਨ : ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਕੋਈ ਪੇਚੀਦਾ ਬਣਿਆ ਕੰਮ ਸੁਲਝ ਸਕਦਾ ਹੈ, ਮੋਰੇਲ ਬੂਸਟਿੰਗ ਬਣੀ ਰਹੇਗੀ, ਮਾਣ-ਸਨਮਾਨ ਪ੍ਰਤੀਸ਼ਠਾ ਬਣੀ ਰਹੇਗੀ।
28 ਅਕਤੂਬਰ 2021, ਵੀਰਵਾਰ ਕੱਤਕ ਵਦੀ ਤਿਥੀ ਸਪਤਮੀ (ਦੁਪਹਿਰ 12.50 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 12 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 6(ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 21 , ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ) ਨਕਸ਼ੱਤਰ :ਪੁਨਰਵਸੁ(ਸਵੇਰੇ 9.41 ਤਕ) ਅਤੇ ਮਗਰੋਂ ਨਕਸ਼ੱਤਰ ਪੁਖ ਯੋਗ : ਸਾਧਿਯ (28-29 ਮੱਧ ਰਾਤ 2.20 ਤਕ) ਅਤੇ ਮਗਰੋਂ ਯੋਗ ਸ਼ੁਭ ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅਹੋਈ ਅਸ਼ਟਮੀ ਵਰਤ(ਚੰਦਰ ਉਦੇ ਵਿਆਪਨੀ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ
NEXT STORY