ਮੇਖ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਅਤੇ ਤਣਾਤਣੀ ਰਹਿਣ ਦਾ ਡਰ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਵਪਾਰ ਕਾਰੋਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ’ਚ ਪੇਸ਼ਕਦਮੀ ਹੋਵੇਗੀ।
ਕਰਕ : ਅਰਥ ਅਤੇ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਕਿਸੇ ਸਮੇਂ ਉਧਾਰੀ ’ਚ ਫਸਣ ਦੀ ਨੌਬਤ ਬਣ ਸਕਦੀ ਹੈ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ।
ਕੰਨਿਆ : ਸਿਤਾਰਾ ਆਮਦਨ ਵਾਲਾ, ਵੈਸੇ ਡ੍ਰਿੰਕਸ, ਕੈਮੀਕਲਸ, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗੀ।
ਤੁਲਾ : ਜਿਹੜੇ ਕੰਮ ਲਈ ਵੀ ਯਤਨ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕਾਂ ਦੇ ਨਰਮ ਰੁਖ ਕਾਰਨ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦ ਮਿਲੇਗੀ ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਕੰਮਕਾਜੀ ਹਾਲਾਤ ਪਹਿਲੇ ਦੀ ਤਰ੍ਹਾਂ ਬਿਹਤਰ ਬਣੇ ਰਹਿਣਗੇ।
ਧਨ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ, ਵੈਸੇ ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ, ਤਬੀਅਤ ’ਚ ਸਵਛੰਦਤਾ ਬਣੀ ਰਹੇਗੀ।
ਕੁੰਭ : ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਆਪਣੇ ਆਪ ਨੂੰ ਉਲਝਣਾਂ-ਝਮੇਲਿਆਂ ਤੋਂ ਬਚਾ ਕੇ ਰੱਖੋ।
ਮੀਨ : ਜਨਰਲ ਸਿਤਾਰਾ ਮਜ਼ਬੂਤ ,ਉਦੇਸ਼ ਮਨੋਰਥ ਹੱਲ ਹੋਣਗੇ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ’ਚ ਰੁਚੀ, ਵੈਸੇ ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
29 ਅਕਤੂਬਰ 2021, ਸ਼ੁੱਕਰਵਾਰ ਕੱਤਕ ਵਦੀ ਤਿਥੀ ਅਸ਼ਟਮੀ (ਦੁਪਹਿਰ 2.10 ਤਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ ਸ਼ਾਮ 5.37 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੱਖ (ਪੁਰਬ ਦੁਪਹਿਰ 11.38 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ੁੱਭ (29-30 ਮੱਧ ਰਾਤ 1.58 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੁਰਵ ਦੁਪਹਿਰ 11.38 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਰਾਧਾ ਅਸ਼ਟਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ, ਆਪ ਨੂੰ ਹਰ ਫ੍ਰੰਟ ’ਤੇ ਰੱਖੇਗਾ ਹਾਵੀ-ਪ੍ਰਭਾਵੀ
NEXT STORY