ਮੇਖ : ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਪ੍ਰੇਸ਼ਾਨ ਕਰਨ ਲਈ ਕੋਈ ਕਸਰ ਨਾ ਛੱਡਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈਸਕੀਮ ਸਿਰੇ ਚੜ੍ਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਢਈਏ ਕਰ ਕੇ ਸਿਹਤ ਅਪਸੈੱਟ ਰਹਿ ਸਕਦੀ ਹੈ।
ਕਰਕ : ਕਿਸੇ ਪੈਡਿੰਗ ਪਏ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਫੈਮਿਲੀ ਫਰੰਟ ’ਤੇ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ।
ਸਿੰਘ : ਕਿਸੇ ਸੱਜਣ ਮਿੱਤਰ ਦੇ ਸਹਿਯੋਗ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਦੁਬਾਰਾ ਪਟੜੀ ’ਤੇ ਆ ਸਕਦਾ ਹੈ, ਵਿਰੋਧੀ ਕਮਜ਼ੋਰ ਰਹਿਣਗੇ।
ਕੰਨਿਆ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਸਟੇਸ਼ਨਰੀਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕੰਮਕਾਜੀ ਪਲਾਨਿੰਗ ਵੀ ਬਿਹਤਰ ਨਤੀਜਾ ਦੇ ਸਕਦੀ ਹੈ।
ਤੁਲਾ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੇਚੀਦਗੀ ਦੇ ਜਾਗਣ ਦਾ ਡਰ ਬਣਿਆ ਰਹੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਧਨ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪ੍ਰਾਬਲਮ ਹਟੇਗੀ ਪਰ ਰਾਹੂ ਦੀ ਕਮਜ਼ੋਰ ਸਥਿਤੀ ਮਨ ਨੂੰ ਪ੍ਰੇਸ਼ਾਨ ਰੱਖੇਗੀ।
ਮਕਰ : ਕਿਸੇ ਅਫਸਰ ਦੇ ਸਾਫਟ ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਫਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ , ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਕਿਧਰੇ ਸੱਟ ਨਾ ਲੱਗ ਜਾਵੇ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ, ਖਰਚਿਆਂ ਦਾ ਜ਼ੋਰ ਵੀ ਬਣਿਆ ਰਹੇਗਾ।
4 ਨਵੰਬਰ 2021, ਵੀਰਵਾਰ ਕੱਤਕ ਵਦੀ ਤਿਥੀ ਮੱਸਿਆ (4-5 ਮੱਧ ਰਾਤ 2.45 ਤਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਤੁਲਾ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਕਰ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 19 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 13 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 28 , ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 5.32 ਵਜੇ (ਜਲੰਧਰ ਟਾਈਮ) ਨਕਸ਼ੱਤਰ :ਚਿਤਰਾ (ਸਵੇਰੇ 7.42 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ ਯੋਗ : ਧ੍ਰਿਤੀ (ਪੁਰਵ ਦੁਪਹਿਰ 11.10 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਕੱਤਕ ਮੱਸਿਆ ਦਿਵਾਲੀ, ਸ਼੍ਰੀ ਮਹਾਲਕਸ਼ਮੀ ਪੂਜਨ, ਮਹਾਂਕਾਲੀ ਪੂਜਾ, ਕੁਬੇਰ ਪੂਜਨ, ਦਿਵਾਲੀ ਪੁਰਬ (ਦਰਬਾਰ ਸ਼੍ਰੀ ਧਿਆਨਪੁਰ) ਨੌਪੁਰੀ ਮਹਾਉਤਸਵ ਸਪਾਪਨ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ: ਯਤਨ ਕਰਨ ਨਾਲ ਬਣਨਗੇ ਜ਼ਮੀਨੀ ਕੰਮ
NEXT STORY