ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੁਖਦ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੋਵੇਗਾ।
ਸਿੰਘ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੇ ਸਹਿਯੋਗ ਨਾਲ ਆਪ ਦੀ ਕੋਈ ਸਮੱਿਸਆ ਹੱਲ ਹੋ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਕੰਨਿਆ : ਕੋਰਟ- ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕ ਵੀ ਮਿਹਰਬਾਨ-ਸਾਫਟ-ਕੰਸੀਡ੍ਰੇਟ ਰਹਿਣਗੇ।
ਤੁਲਾ : ਮਿੱਤਰਾਂ-ਸੱਜਣ ਸਾਥੀਆਂ ਅਤੇ ਵੱਡੇ ਲੋਕਾਂ ਨਾਲ ਮੇਲ-ਜੋਲ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਹੱਲ ਹੋ ਸਕਦੀ ਹੈ।
ਬ੍ਰਿਸ਼ਚਕ : ਜਨਰਲ ਸਿਤਾਰਾ ਜ਼ੋਰਦਾਰ, ਟੀਚਿੰਗ-ਕੋਚਿੰਗ-ਸਟੇਸ਼ਨਰੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲਣ ਦੀ ਆਸ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ। ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮਨ ਟੈਂਸ ਜਿਹਾ ਬਣਿਆ ਰਹੇਗਾ।
ਮਕਰ : ਧਿਆਨ ਰੱਖੋ ਕਿ ਉਲਝਣਾਂ, ਝਗੜਿਆਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਪ੍ਰੋਗਰਾਮ ਨਾ ਉਖੜ ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹੱਲ ਹੋ ਸਕਦੀ ਹੈ, ਮਾਣ-ਪ੍ਰਤਿਸ਼ਠਾ ਵੀ ਬਣੀ ਰਹੇਗੀ।
ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
8 ਨਵੰਬਰ 2021, ਸੋਮਵਾਰ ਕੱਤਕ ਸੁਦੀ ਤਿਥੀ ਚੌਥ (ਦੁਪਹਿਰ 1.17 ਤਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਧਨ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਮਕਰ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 17 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 2, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (ਸ਼ਾਮ 6.49 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸੁਕਰਮਾ (ਬਾਅਦ ਦੁਪਹਿਰ 3.27 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.17 ਤੱਕ), ਸ਼ਾਮ 6.49 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਦੁਰਵਾ ਗਣਪਤੀ ਵਰਤ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਵਪਾਰ ਤੇ ਕੰਮਕਾਜ ਦੇ ਕੰਮਾਂ ਲਈ ਤੁਹਾਡੇ ਯਤਨ ਦੇ ਸਕਦੇ ਹਨ ਚੰਗਾ ਨਤੀਜਾ
NEXT STORY