ਮੇਖ : ਕਿਸੇ ਅਫਸਰ ਦੇ ਲਚੀਲੇ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਬੁੱਧੀ ਨਿਰਮਲ ਰਹੇਗੀ।
ਮਿਥੁਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਸਿੰਘ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੁਕਸਾਨ ਪਹੁੰਚਾਉਣ ਦੀ ਤਾਕਤ ਦੀ ਘੱਟ ਕੀਮਤ ਲਗਾਓ, ਮਨ ਵੀ ਟੈਂਸ-ਪ੍ਰੇਸ਼ਾਨ ਬਣਿਆ ਰਹੇਗਾ।
ਕੰਨਿਆ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਯਤਨ ਕਰਨ ’ਤੇ ਆਪ ਦੀ ਕੋਈ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ।
ਤੁਲਾ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਕਮਜ਼ੋਰ।
ਬ੍ਰਿਸ਼ਚਕ : ਜੇ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਕਿਸੇ ਮਿੱਤਰ, ਸੱਜਣਸਾਥੀ ਦੀ ਮਦਦ ਨਾਲ ਉਸ ਨੂੰ ਸੁਲਝਾਉਣ ਲਈ ਸਮਾਂ ਚੰਗਾ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਧਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਆਇਰਨ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਕੰਮ ਅਨਮੰਨੇ ਮਨ ਨਾਲ ਕਰਨਾ ਚਾਹੀਦਾ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਚਾਹੀਦਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਅਤੇ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
10 ਨਵੰਬਰ 2021, ਬੁੱਧਵਾਰ ਕੱਤਕ ਸੁਦੀ ਤਿਥੀ ਛੱਠ (ਸਵੇਰੇ 8.26ਤਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਕਰ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਕਰ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 25 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 19 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲਸਾਨੀ, ਤਰੀਕ : 4 , ਸੂਰਜ ਉਦੇ ਸਵੇਰੇ 6. 55 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾਖਾੜਾ (ਬਾਅਦ ਦੁਪਹਿਰ 3.42 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ ਯੋਗ : ਸ਼ੂਲ (ਸਵੇਰੇ 9.10 ਤਕ) ਅਤੇ ਮਗਰੋਂ ਯੋਗ ਗੰਡ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਸ਼ੁਰੂ ਹੋਵੇਗੀ (11 ਨਵੰਬਰ ਸਵੇਰੇ 6.50 ’ਤੇ)ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸੂਰਜ ਛੱਠ ਪੁਰਬ (ਬਿਹਾਰ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ 'ਤੇ ਮਿਲੇਗੀ ਸਫਲਤਾ
NEXT STORY