ਮੇਖ : ਮਿੱਤਰ ਸੱਜਣ ਸਾਥੀ- ਕੰਮਕਾਜੀ ਸਹਿਯੋਗੀ ਆਪ ਨਾਲ ਤਾਲਮੇਲ ਰੱਖਣਗੇ ਅਤੇ ਮਦਦ ਕਰਨਗੇ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹੱਲ ਹੋਵੇਗੀ, ਛੋਟੇ ਕਾਰੋਬਾਰ ਟੂਰਿੰਗ ਲਈ ਸਮਾਂ ਲਾਭ ਵਾਲਾ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਅਤੇ ਸਦਭਾਅ ਬਣਿਆ ਰਹੇਗਾ।
ਕਰਕ : ਸਮਾਂ ਉਲਝਣਾਂ ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਨਾਲ ਕਰੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ, ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲੇ ਲੋਕਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕੰਨਿਆ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰਕੇ ਕਿਸੇ ਸਰਕਾਰੀ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਤੇਜ ਪ੍ਰਭਾਵ- ਦਬਦਬਾ ਬਣਿਆ ਰਹੇਗਾ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ।
ਬ੍ਰਿਸ਼ਚਕ : ਸਿਤਾਰਾ ਪੇਟ ਨੂੰ ਡਿਸਟਰਬ ਅਤੇ ਅਪਸੈੱਟ ਰੱਖਣ ਵਾਲਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ, ਧਨ ਹਾਨੀ ਦਾ ਵੀ ਡਰ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ- ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਮਕਰ : ਦੁਸ਼ਮਣਾਂ ਦੀ ਉੱਛਲ ਕੂਦ ਦੇ ਕਾਰਨ ਮਨ ਕੁਝ ਡਰਿਆ ਡਰਿਆ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਤੋਂ ਸੰਕੋਚ ਕਰੋਗੇ।
ਕੁੰਭ : ਸੰਤਾਨ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਮਦਦ ਨਾਲ ਆਪ ਨੂੰ ਆਪਣੀ ਪ੍ਰੋਗਰਾਮਿੰਗ ਨੂੰ ਸੁਲਝਾਉਣ ’ਚ ਵਿਜੇ ਮਿਲੇਗੀ।
ਮੀਨ : ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਉਭਰਦੇ ਸਿਮਟਦੇ ਜ਼ਰੂਰ ਰਹਿਣਗੇ, ਸਾਵਧਾਨੀ ਰੱਖਣੀ ਜ਼ਰੂਰੀ।
23 ਨਵੰਬਰ 2021, ਮੰਗਲਵਾਰ ਮੱਘਰ ਵਦੀ ਤਿਥੀ ਚੌਥ (23-24 ਮੱਧ ਰਾਤ 12.56 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਤੁਲਾ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 2 (ਮੱਘਰ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (ਦੁਪਹਿਰ 1.44 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸ਼ੁੱਭ (ਪੂਰਾ ਦਿਨ ਰਾਤ), ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਗਾਰਕੀ ਸ਼੍ਰੀ ਗਣੇਸ਼ ਚੌਥ ਵਰਤ, ਸ਼੍ਰੀ ਸਤਿ ਸਾਈਂ ਬਾਬਾ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਰਹੇਗੀ ਸੰਤੋਖਜਨਕ
NEXT STORY