ਮੇਖ : ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦਾ ਕੋਈ ਯਤਨ ਚੰਗੀ ਰਿਸਪੌਂਸ ਦੇਵੇਗਾ, ਵੱਡੇ ਲੋਕ ਮਿਹਰਬਾਨ-ਸਾਫਟ-ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਮਿੱਤਰ, ਸੱਜਣ ਸਾਥੀ, ਕੰਮਕਾਜੀ ਸਹਿਯੋਗੀ ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ, ਹਮਦਰਦੀ ਨਾਲ ਸੁਣਨਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਡ੍ਰਿਕੰਸ, ਕੈਮੀਕਲਜ਼,ਪੈਟ੍ਰੋਲੀਅਮ, ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪ ਦੇ ਖੁਸ਼ਦਿਲ ਮੂਡ ਕਰ ਕੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।
ਸਿੰਘ : ਖਰਚਿਆਂ ਕਰ ਕੇ ਧਨ ਦਾ ਠਹਿਰਾਅ ਘੱਟ ਹੋਵੇਗਾ, ਅਰਥ ਤੰਗੀ ਬਣੀ ਰਹੇਗੀ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
ਤੁਲਾ : ਰਾਜਕੀ ਕੰਮਾਂ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਕਿਸੇ ਅਫਸਰ ਦੇ ਲਚੀਲੇ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ’ਚ ਬਹੁਤ ਹੈਲਪਫੁਲ ਹੋਵੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਇਸ ਲਈ ਅਹਿਤਿਆਤ ਰੱਖਣੀ ਜ਼ਰੂਰੀ ਹੈ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ, ਇੱਜ਼ਤ ਮਿਲੇਗੀ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਆਪ ਦਾ ਕੋਈ ਨਵਾਂ ਯਤਨ ਸਿਰੇ ਨਾ ਚੜ੍ਹ ਸਕੇਗਾ।
ਮੀਨ : ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਦੇ ਸੁਪਰੋਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਮਦਦ ਨਾਲ ਕੋਈ ਕੰਮ ਸੁਲਝ ਸਕਦਾ ਹੈ।
24 ਨਵੰਬਰ 2021, ਬੁੱਧਵਾਰ ਮੱਘਰ ਵਦੀ ਤਿਥੀ ਪੰਚਮੀ (24-25 ਮੱਧ ਰਾਤ 3.04 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਤੁਲਾ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਮੱਘਰ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 18 , ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ) ਨਕਸ਼ੱਤਰ :ਪੁਨਰਵਸੁ(ਸ਼ਾਮ 4.29 ਤਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ੁੱਭ (ਸਵੇਰੇ 7.29 ਤਕ) ਅਤੇ ਮਗਰੋਂ ਯੋਗ ਸ਼ੁਕਲ,ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 9.50 ਤਕ)ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ੍ਰੀ ਗੁਰੂ ਗੋਵਿੰਦ ਸਿੰਘ ਜੀ ਗੁਰਿਆਈਪ੍ਰਾਪਤੀ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਜੋਤੀ ਜੋਤ ਸਮਾਏ ਦਿਵਸ (ਨਾਨਕਸ਼ਾਹੀ ਕੈਲੰਡਰ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ 'ਤੇ ਬਨਣਗੇ ਕੰਮ
NEXT STORY