ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਫਰੂਟਫੁੱਲ ਰਹੇਗੀ, ਦੁਸ਼ਮਣਾਂ ਦੀ ਉਛਲ- ਕੂਦ ਅਤੇ ਸ਼ਰਾਰਤਾਂ ਬੇਕਾਰ ਵੀ ਸਿੱਧ ਹੋਣਗੀਆਂ।
ਬ੍ਰਿਖ : ਉਤਸ਼ਾਹੀ, ਹਿੰਮਤੀ ਅਤੇ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਕੰਮਕਾਜੀ ਸਥਿਤੀ ਵੀ ਸੰਤੋਖਜਨਕ ਰਹੇਗੀ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਇੰਪੋਰਟ-ਐਕਸਪੋਰਟ, ਥਿੰਦੀਆਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਖੁਸ਼ਦਿਲੀ ਰਹੇਗੀ, ਆਪ ਜਿਹੜਾ ਵੀ ਯਤਨ ਜਾਂ ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ।
ਸਿੰਘ : ਸਿਤਾਰਾ ਕਿਉਂਕਿ ਉਲਝਣਾਂ, ਝਗੜਿਆਂ, ਪੇਚੀਦਗੀਆਂ ਨੂੰ ਪੈਦਾ ਕਰਨ ਵਾਲਾ ਹੈ ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਡ੍ਰਿੰਕਸ, ਕੈਮੀਕਲ, ਰੰਗ ਰੋਗਨ, ਪੈਟ੍ਰੋਲੀਅਮ ਅਤੇ ਥਿੰਦੀਆਂ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥਦਸ਼ਾ ਸੁਖਦ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਧੀਰਜ ਨਾਲ ਆਪ ਦੀ ਗੱਲ ਸੁਣਨਗੇ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਧਨ : ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਲੋੜ ਰਹੇਗੀ, ਗਲੇ ’ਚ ਖਰਾਬੀ ਦਾ ਡਰ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕੁੰਭ : ਮਨ ਅਸ਼ਾਂਤ, ਪ੍ਰੇਸ਼ਾਨ ਡਿਸਟਰਬ ਡਾਵਾਂਡੋਲ ਰਹੇਗਾ, ਇਸ ਲਈ ਕਿਸੇ ਵੀ ਕੰਮ ਨੂੰ ਅੱਗੇ ਵਧਾਉਣ’ਚ ਆਪ ਮੁਸ਼ਕਲ ਮਹਿਸੂਸ ਕਰੋਗੇ, ਧਨ ਹਾਨੀ ਦਾ ਡਰ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ,ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਸਿਰੇ ਚੜੇਗਾ, ਮਾਣ- ਸਨਮਾਨ ਦੀ ਪ੍ਰਾਪਤੀ।
8 ਮਈ 2022, ਐਤਵਾਰ
ਵਿਸਾਖ ਸੁਦੀ ਤਿੱਥੀ ਸਪਤਮੀ (ਸ਼ਾਮ 5.01 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਕੁੰਭ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਵਿਸਾਖ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 6, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.08 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁੱਖ (ਬਾਅਦ ਦੁਪਹਿਰ 2.58 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਗੰਡ (ਰਾਤ 8.33 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.58 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 5.01 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗੰਗਾ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY