ਮੇਖ : ਸ਼ਰਾਰਤੀ ਲੋਕਾਂ ਦੀਆਂ ਸਰਗਰਮੀਆਂ ਆਪ ਦੀ ਟੈਨਸ਼ਨ ਪ੍ਰੇਸ਼ਾਨੀ ਵਧਾ ਸਕਦੀਆਂ ਹਨ, ਮਨ ਵੀ ਟੈਂਸ ਅਸ਼ਾਂਤ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਨਾ ਕਰੋ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਨਾ ਸਿਰਫ ਕੋਈ ਬਾਧਾ ਮੁਸ਼ਕਲ ਹੀ ਹਟੇਗੀ ਸਗੋਂ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਵੀ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਮਿਥੁਨ : ਪ੍ਰਾਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ- ਸਨਮਾਨ ਦੀ ਪ੍ਰਾਪਤੀ, ਅਾਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਪ੍ਰਭਾਵੀ ਰਹੋਗੇ।
ਕਰਕ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਕੰਮਕਾਜੀ ਕੋਸ਼ਿਸ਼ਾਂ ਵੀ ਸਿਰੇ ਚੜ੍ਹਨਗੀਆਂ ਪਰ ਸ਼ਨੀ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਮਾਣ- ਸਨਮਾਨ ਦੀ ਪ੍ਰਾਪਤੀ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।
ਤੁਲਾ : ਖਰਚਿਆਂ ਕਰ ਕੇ ਅਰਥਦਸ਼ਾ ਤੰਗ ਰਹਿ ਸਕਦੀ ਹੈ, ਇਸ ਲਈ ਖਰਚਿਆਂ ’ਤੇ ਕਾਬੂ ਰੱਖਣ ਦਾ ਯਤਨ ਕਰੋ, ਲੈਣ ਦੇਣ ਦੇ ਕੰਮਾਂ ’ਚ ਵੀ ਸਾਵਧਾਨੀ ਵਰਤੋ।
ਬ੍ਰਿਸ਼ਚਕ : ਸਿਤਾਰਾ ਆਮਦਨ ਵਾਲਾ, ਅਰਥਦਸ਼ਾ ਕੰਫਰਟੇਬਲ ਰਹੇਗੀ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।
ਧਨ : ਕਿਸੇ ਅਫਸਰ ਜਾਂ ਵੱਡੇ ਆਦਮੀ ਦੀ ਮਦਦ ਅਤੇ ਸਾਫਟ ਰੁਖ ਕਰ ਕੇ ਆਪ ਦੀ ਪੇਚੀਦਾ ਬਣੀ ਕੋਈ ਸਮੱਸਿਆ ਸੁਲਝ ਸਕਦੀ ਹੈ।
ਮਕਰ : ਸ਼ੁੱਭ ਕੰਮਾਂ ’ਚ ਧਿਆਨ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਸ਼ਤਰੂ ਕਮਜ਼ੋਰ, ਮਿੱਤਰ ਅਤੇ ਸਾਥੀ ਸਹਿਯੋਗ ਕਰਨਗੇ।
ਕੁੰਭ : ਬਾਈ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ ਕਿਉਂਕਿ ਪੇਟ ’ਚ ਕੁਝ ਨਾ ਕੁਝ ਖਰਾਬੀ ਬਣੀ ਰਹੇਗੀ, ਸਫਰ ਵੀ ਨਾ ਕਰੋ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਸਾਫਟ ਅਤੇ ਸੁਪੋਰਟਿਵ ਰੁਚਖ ਰੱਖਣਗੇ।
13 ਮਈ 2022, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 5.28 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੁੰਭ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਵਿਸਾਖ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 11, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਸ਼ਾਮ 6.48 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵਜਰ (ਬਾਅਦ ਦੁਪਹਿਰ 3.41 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨ
NEXT STORY