ਮੇਖ : ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਪਰ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਉਲਝਣਾਂ ਆਪ ਦੀ ਕਿਸੇ ਪਲਾਨਿੰਗ ਨੂੰ ਅਪਸੈੱਟ ਕਰ ਸਕਦੀਆਂ ਹਨ, ਇਸ ਲਈ ਪੂਰਾ ਧਿਆਨ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ।
ਮਿਥੁਨ : ਮਿੱਟੀ-ਰੇਤਾ ਬਜਰੀ ਟਿੰਬਰ-ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਕਿਸੇ ਅਫਸਰ ਦੇ ਸਾਫਟ ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਧਾਰਮਿਕ ਕੰਮਾਂ ’ਚ ਧਿਆਨ।
ਸਿੰਘ : ਸਿਹਤ ਸੁਧਰੇਗੀ, ਇਰਾਦਿਆਂ ’ਚ ਸਫਲਤਾ ਮਿਲੇਗੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ ਪ੍ਰਭਾਵੀ ਵਿਜਈ ਰਹੋਗੇ।
ਕੰਨਿਆ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਦਾ ਵੀ ਡਰ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਮਕਰ : ਕਿਸੇ ਅਦਾਲਤੀ ਕੰਮ ਨੂੰ ਹੱਥ’ਚ ਲੈਣ ’ਥੇ ਬਿਹਤਰ ਨਤੀਜਾ ਮਿਲਣ ਦੀ ਆਸ ਵਧੇਗੀ, ਕੰਮਕਾਜੀ ਕੋਸ਼ਿਸ਼ਾਂ ਬਿਹਤਰ ਨਤੀਜਾ ਦੇਣਗੀਆਂ।
ਕੁੰਭ : ਮਿੱਤਰਾਂ-ਕੰਮਕਾਜੀ ਸਾਥੀਆਂ ਦੀ ਮਦਦ ਨਾਲ ਆਪ ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਸਫਲ ਹੋਵੋਗੇ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
27 ਮਈ 2022, ਸ਼ੁੱਕਰਵਾਰ
ਜੇਠ ਵਦੀ ਤਿਥੀ ਦੁਆਦਸ਼ੀ (ਪੁਰਵ ਦੁਪਹਿਰ 11.48 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੀਨ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਜੇਠ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 25, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.20 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (27-28 ਮੱਧ ਰਾਤ 2.26 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸੌਭਾਗਿਯ (ਰਾਤ10.08 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 27-28 ਮੱਧ ਰਾਤ 2.26 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਸ਼੍ਰੀ ਜਵਾਹਰ ਲਾਲ ਨਹਿਰੂ ਪੁੰਨ ਤਿਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY