ਮੇਖ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇੇਵੇਗੀ, ਕੰਮਕਾਜੀ ਕੋਸ਼ਿਸ਼ਾਂ ਯਤਨ ਕਰਨ ’ਤੇ ਸਿਰੇ ਚੜ੍ਹਨਗੀਆਂ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਅਤੇ ਹਰ ਫਰੰਟ ’ਤੇ ਸਫਲਤਾ ਦੇਣ ਵਾਲਾ ਹੋਵੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਸਰਕਾਰੀ ਕੋਸ਼ਿਸ਼ਾਂ ਚੰਗਾ ਨਤੀਜਾ ਦੇ ਸਕਦੀਆਂ ਹਨ।
ਕਰਕ : ਸਿਤਾਰਾ ਨੁਕਸਾਨ ਦੇਣ, ਧਨ-ਹਾਨੀ ਕਰਵਾਉਣ ਵਾਲਾ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਨਾਲ ਕਰੋ, ਸਫਰ ਟਾਲ ਦੇਣ ਸਹੀ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਨਰਮ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਸਿਰੇ ਚੜ੍ਹਨ ਦੇ ਨੇੜੇ ਪਹੁੰਚੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।
ਬ੍ਰਿਸ਼ਚਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਲੈਣ-ਦੇਣ ਦੇ ਕੰਮ ਅੱਖਾਂ ਖੋਲ੍ਹ ਕੇ ਹੀ ਫਾਈਨਲ ਕਰਨਾ ਸਹੀ ਰਹੇਗਾ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਵੈਸੇ ਵੀ ਹਰ ਫਰੰਟ ’ਤੇ ਦੂਜਿਆਂ ਉੱਪਰ ਆਪ ਦੀ ਧਾਕ-ਛਾਪ ਰਹੇਗੀ।
ਮਕਰ : ਜਿਹੜੇ ਲੋਕਾਂ ਦਾ ਆਪ ਨੇ ਕੁਝ ਵਿਗਾੜਿਆ ਵੀ ਨਾ ਹੋਵੇਗਾ, ਉਹ ਵੀ ਆਪਣੇ ਵਿਰੋਧ ’ਚ ਨਜ਼ਰ ਆਉਣਗੇ, ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ।
ਕੁੰਭ : ਸੰਤਾਨ ਆਪ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹੇਗੀ ਅਤੇ ਆਪ ਦੀ ਕਿਸੇ ਮੁਸ਼ਕਲ ਨੂੰ ਸੁਲਝਾਉਣ ’ਚ ਹੈਲਪਫੁੱਲ ਹੋਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮੀਨ : ਕਿਸੇ ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਫੇਵਰੇਵਲ ਨਤੀਜਾ ਦੇਵੇਗੀ, ਮਨ ’ਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।
2 ਜੂਨ 2022, ਵੀਰਵਾਰ
ਜੇਠ ਸੁਦੀ ਤਿਥੀ ਤੀਜ (2-3 ਮੱਧ ਰਾਤ 12.18 ਤੱਕ) ਅਤੇ ਮਗਰੋਂ ਤਿਥੀ ਚੌਥ ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 1, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (ਸ਼ਾਮ 4.04 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਗੰਡ (2-3 ਮੱਧ ਰਾਤ 2.35 ਤੱਕ) ਅਤੇ ਮਗਰੋਂ ਯੋਗ ਵ੍ਰਿਧੀ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰੰਭਾ ਤੀਜ ਵਰਤ, ਉਮਾ ਅਵਤਾਰ, ਮਹਾਰਾਣਾ ਪ੍ਰਤਾਪ ਜਯੰਤੀ, ਜ਼ਿਲਕਾਦ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਮਿਲੇਗੀ ਸਫਲਤਾ
NEXT STORY