ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ 'ਚ ਸਮਾਂ ਕਮਜ਼ੋਰ ਬਣੇਗਾ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਕਰੋ।
ਬ੍ਰਿਖ : ਸਿਤਾਰਾ ਸ਼ਾਮ ਤੱਕ ਮਨ ਨੂੰ ਟੈਂਸ, ਅਸ਼ਾਂਤ, ਪ੍ਰੇਸ਼ਾਨ ਰੱਖੇਗਾ ਹਰ ਕੰਮ ਧੀਰਜ ਨਾਲ ਹੀ ਕਰੋ ਪਰ ਬਾਅਦ ’ਚ ਫੈਮਿਲੀ ਫ੍ਰੰਟ ’ਤੇ ਤਣਾਅ ਪ੍ਰੇਸ਼ਾਨੀ ਵਧੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਆਪ ਦਾ ਹਰ ਯਤਨ ਪ੍ਰੋਗਰਾਮ ਬਿਹਤਰ ਨਤੀਜਾ ਦੇਵੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਝਮੇਲੇ ਦੇ ਜਾਗਣ ਦਾ ਡਰ ਬਣਿਆ ਰਹੇਗਾ।
ਕਰਕ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਸਿਤਾਰਾ ਸ਼ਾਮ ਤੱਕ ਕੰਮਕਾਜੀ ਤੌਰ ’ਤੇ ਆਪ ਨੂੰ ਬਿਜ਼ੀ ਰੱਖੇਗਾ ਪਰ ਬਾਅਦ ’ਚ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਰਕਾਰੀ ਲੋਕਾਂ ਤੋਂ ਪਰੇ ਰਹਿਣਾ ਠੀਕ ਰਹੇਗਾ।
ਧਨ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।
ਮਕਰ : ਸ਼ਾਮ ਤੱਕ ਹਰ ਸਰਕਾਰੀ ਕੰਮ ਸੁਚੇਤ ਰਹਿ ਕੇ ਕਰਨਾ ਫਰੂਟਫੁਲ ਰਹੇਗਾ, ਬਾਅਦ ’ਚ ਕਾਰੋਬਾਰੀ ਕੰਮਾਂ ਲਈ ਯਤਨ ਸਿਰੇ ਚੜ੍ਹਣਗੇ।
ਕੁੰਭ : ਸਿਤਾਰਾ ਸ਼ਾਮ ਤੱਕ ਇਰਾਦਿਆਂ ’ਚ ਮਜ਼ਬੂਤੀ ਰੱਖਣ, ਦੁਸ਼ਮਣਾਂ ਨੂੰ ਆਪਣੇ ਕੰਟ੍ਰੋਲ ਰੱਖਣ ਵਾਲਾ ਪਰ ਬਾਅਦ ’ਚ ਪੰਗਿਆਂ-ਝਮੇਲਿਆਂ ਦੇ ਪ੍ਰਤੀ ਸਾਵਧਾਨੀ ਰੱਖਣੀ ਹੋਵੇਗੀ।
ਮੀਨ : ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਮਨ ’ਤੇ ਉਭਰਨ ਵਾਲੀ ਨੈਗਟੇਵਿਟੀ ’ਤੇ ਕਾਬੂ ਰੱਖਣਾ ਆਪ ਲਈ ਜ਼ਰੂਰੀ ਹੋਵੇਗਾ।
12 ਜੂਨ 2022, ਐਤਵਾਰ
ਜੇਠ ਸੁਦੀ ਤਿੱਥੀ ਤਰੋਦਸ਼ੀ (12-13 ਮੱਧ ਰਾਤ 12.27 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਤੁਲਾ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 11, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਵਿਸ਼ਾਖਾ (ਰਾਤ 11.59 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ਿਵ (5.26 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 6.33 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਵਟ ਸਾਵਿਤਰੀ, ਬਾਲ ਮਜ਼ਦੂਰੀ ਉਨ ਮੁਲਣ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਮਿਲੇਗੀ ਸਫਲਤਾ'
NEXT STORY