ਮੇਖ : ਲੋਹਾ, ਲੋਹਾ- ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਪ੍ਰੋਗਰਾਮਿੰਗ ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਅਫਸਰ ਵੀ ਆਪ ਦਾ ਲਿਹਾਜ਼ ਕਰਨਗੇ, ਜਨਰਲ ਹਾਲਾਤ ਅਨੁਕੂਲ ਚੱਲਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਮਿਥੁਨ : ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਕੰਮਕਾਜੀ ਹਾਲਾਤ ਤਸੱਲੀਬਖਸ਼ ਰਹਿਣਗੇ ਪਰ ਸੰਤਾਨ ਪੱਖੋਂ ਕੁਝ ਨਾ ਕੁਝ ਪ੍ਰੇਸ਼ਾਨੀ ਰਹਿ ਸਕਦੀ ਹੈ।
ਕਰਕ : ਸਿਹਤ ਬਾਰੇ ਲਾਪ੍ਰਵਾਹੀ ਨਾ ਵਰਤਣਾ ਸਹੀ ਰਹੇਗਾ, ਵੈਸੇ ਨਾਪ ਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਠੀਕ ਠਾਕ ਰਹਿਣਗੇ।
ਸਿੰਘ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਸ਼ਿਸ਼ਾਂ ਕਰਦੇ ਰਹਿ ਸਕਦੇ ਹਨ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਫੈਮਿਲੀ ਫ੍ਰੰਟ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿ ਸਕਦੀ ਹੈ।
ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਆਪ ਦੀ ਪੈਠ ਛਾਪ ਬਣੀ ਰਹੇਗੀ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।
ਧਨ : ਮਿੱਤਰਾਂ-ਕੰਮਕਾਜੀ ਸਾਥੀਆਂ ਦੀ ਮਦਦ ਸਹਿਯੋਗ ਫਰੂਟਫੁਲ ਸਿੱਧ ਹੋਵੇਗੀ, ਕੰਮਕਾਜੀ ਦਸ਼ਾ ਵੀ ਸੰਤੋਖਜਨਕ ਰਹੇਗੀ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।
ਮਕਰ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਬਚਾ ਕੇ ਰੱਖਣਾ ਠੀਕ ਰਹੇਗਾ।
ਮੀਨ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਸਾਰੀ ਪਲਾਨਿੰਗ-ਪ੍ਰੋਗਰਾਮਿੰਗ ਉਖੜ ਵਿਗੜ ਨਾ ਜਾਵੇ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
19 ਜੂਨ 2022, ਐਤਵਾਰ
ਹਾੜ੍ਹ ਵਦੀ ਤਿਥੀ ਛੱਠ (ਰਾਤ 10.19 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੁੰਭ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 18 ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਸਵੇਰੇ 5.56 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਸ਼ਕੁੰਭ (ਸਵੇਰੇ 10.52 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.19 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਲਈ ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ
NEXT STORY