ਮੇਖ : ਕਾਰੋਬਾਰੀ ਲੋਕਾਂ ਦੀ ਅਰਥ ਦਸ਼ਾ ਅਤੇ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ ਪਰ ਸ਼ਾਮ ਤੱਕ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਬ੍ਰਿਖ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਕਰਨ ਦਾ ਰਿਸਕ ਨਾ ਲਓ ਪਰ ਬਾਅਦ ’ਚ ਹਰ ਫ੍ਰੰਟ ’ਤੇ ਸਫਲਤਾ ਪੈਠ-ਧਾਕ ਬਣੀ ਰਹੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਦਸ਼ਾ ਬਿਹਤਰ ਰੱਖਣ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਅਚਾਨਕ ਕਿਸੇ ਪੰਗੇ-ਝਮੇਲੇ ਦੇ ਉਭਰਨ ਦਾ ਡਰ ਵਧੇਗਾ।
ਕਰਕ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ’ਚ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਇੱਜ਼ਤਮਾਣ, ਪ੍ਰਤਿਸ਼ਠਾ ਬਣਾਈ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਕੰਮਕਾਜੀ ਵਿਅਸਤਤਾ ਰੱਖਣ, ਹਰ ਫ੍ਰੰਟ ’ਤੇ ਹਾਲਾਤ ਅਨੁਕੂਲ ਬਣਾਉਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦੀ ਪੈਠ-ਧਾਕ ਵਧੇਗੀ।
ਕੰਨਿਆ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਇੱਜ਼ਤ ਵਧੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਦਸ਼ਾ ਠੀਕ ਰੱਖਣ, ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣ ਸਕਦਾ ਹੈ, ਮਨ ਵੀ ਟੈਂਸ ਜਿਹਾ ਰਹੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਮਨ ਨੂੰ ਪ੍ਰੇਸ਼ਾਨ ਰੱਖਣ, ਸ਼ਤਰੂਆਂ ਨਾਲ ਵਿਰੋਧ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਧਨ : ਸਿਤਾਰਾ ਸ਼ਾਮ ਤੱਕ ਹਰ ਮੋਰਚੇ ’ਤੇ ਜਨਰਲ ਹਾਲਾਤ ਨਾਰਮਲ ਰੱਖਣ ਵਾਲਾ, ਕੰਮਕਾਜੀ ਭੱਜਦੌੜ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸ਼ਤਰੂ ਪੱਖ ਨੂੰ ਕਮਜ਼ੋਰ ਨਾ ਸਮਝੋ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਅਨੁਕੂਲ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਕੁੰਭ : ਸਿਤਾਰਾ ਸ਼ਾਮ ਤੱਕ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਫਿਰ ਬਾਅਦ ’ਚ ਵੀ ਜਨਰਲ ਹਾਲਾਤ ਬਿਹਤਰ ਬਣਨਗੇ।
ਮੀਨ : ਸਿਤਾਰਾ ਸ਼ਾਮ ਤੱਕ ਸਫਲਤਾ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਆਪ ’ਚ ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ।
25 ਜੂਨ 2022, ਸ਼ਨੀਵਾਰ
ਹਾੜ੍ਹ ਵਦੀ ਤਿਥੀ ਦੁਆਦਸ਼ੀ (25-26 ਮੱਧ ਰਾਤ 1.10 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੇਖ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਹਾੜ੍ਹ) ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 24, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸਵੇਰੇ 10.24 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਧ੍ਰਿਤੀ (ਪੂਰਾ ਦਿਨ ਰਾਤ), ਚੰਦਰਮਾ : ਮੇਖ ਰਾਸ਼ੀ ’ਤੇ (ਸ਼ਾਮ 5.02 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY