ਮੇਖ : ਮਿੱਤਰਾਂ ਅਤੇ ਸੱਜਣ ਸਾਥੀਆਂ ਨਾਲ ਮੇਲ ਮਿਲਾਪ ਅਤੇ ਸਹਿਯੋਗ ਫਰੂਟਫੁਲ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹੇਗੀ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਵਿਗੜੇ ਕੰਮ ਬਣਨਗੇ।
ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦਾ ਸਿਲਸਿਲਾ ਚੰਗਾ, ਸਫਲਤਾ ਸਾਥ ਦੇਵੇਗੀ ਪਰ ਮਨ ਅਸ਼ਾਂਤ, ਟੈਂਸ, ਪ੍ਰੇਸ਼ਾਨ ਅਤੇ ਡਿਸਟਰਬ ਰਹੇਗਾ।
ਕਰਕ : ਸਿਤਾਰਾ ਉਲਝਣਾਂ, ਝਗੜਿਆਂ ਨੂੰ ਜਗਾਈ ਰੱਖਣ ਅਤੇ ਮੁਸ਼ਕਲਾਂ ਉਭਾਰੀ ਰੱਖਣ ਵਾਲਾ, ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕੰਮ ਬੇਧਿਆਨੀ ਨਾਲ ਕਰੋ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ, ਸ਼ਤਰੂ ਆਪ ਦੀ ਪਕੜ ’ਚ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਕਾਰੋਬਾਰੀ ਕੰਮਾਂ ਦਾ ਸਿਲਸਿਲਾ ਬਿਹਤਰ, ਜਨਰਲ ਹਾਲਾਤ ਵੀ ਬਿਹਤਰ।
ਤੁਲਾ : ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਰਾਹੂ ਦੀ ਸਥਿਤੀ ਘਰੇਲੂ ਫਰੰਟ ’ਤੇ ਹਾਲਾਤ ਨੂੰ ਵਿਗਾੜਣ ਅਤੇ ਅਪਸੈੱਟ ਰੱਖਣ ਵਾਲੀ।
ਬ੍ਰਿਸ਼ਚਕ : ਸਿਤਾਰਾ ਸਿਹਤ ’ਚ ਗੜਬੜੀ ਰੱਖਣ, ਪੈਰ ਫਿਸਲਣ ਅਤੇ ਨੁਕਸਾਨ ਦੇਣ ਵਾਲਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਧਨ : ਅਰਥ ਅਤੇ ਕਾਰੋਬਾਰੀ ਸਥਿਤੀ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ ਅਤੇ ਸੁਪੋਰਟ ਕਰਨਗੇ।
ਮਕਰ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਮਹਿੰਗੀ ਪੈ ਸਕਦੀ ਹੈ, ਮਨ ਵੀ ਟੈਂਸ ਅਤੇ ਪ੍ਰੇਸ਼ਾਨ ਰਹੇਗਾ।
ਕੁੰਭ : ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਅਤੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਮਨ ’ਤੇ ਨੈਗਟੇਵਿਟੀ ਦਾ ਅਸਰ ਵਧੇਗਾ।
ਮੀਨ : ਕੋਰਟ ਕਚਹਿਰੀ ਦੇ ਕੰਮਾਂ ’ਚ ਪੈਠ-ਧਾਕ- ਛਾਪ ਬਣੀ ਰਹੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਵਧੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
28 ਜੂਨ 2022, ਮੰਗਲਵਾਰ
ਹਾੜ੍ਹ ਵਦੀ ਤਿਥੀ ਚੌਦਸ (ਸਵੇਰੇ 5.53 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ (ਸਵੇਰੇ 5.33 ਤੱਕ)
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 27, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 7.05 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਗੰਡ (ਸਵੇਰੇ 7.47 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 5.33 ਤੱਕ), ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੀ.ਵੀ. ਨਰਸਿਮ੍ਹਾ ਰਾਓ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ, ਇਰਾਦਿਆਂ ’ਚ ਮਿਲੇਗੀ ਸਫਲਤਾ'
NEXT STORY