ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਉਣੀ ਠੀਕ ਰਹੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਨਾਰਾਜ਼ਗੀ ਨਾਲ ਨਜਿੱਠਣਾ ਪੈ ਸਕਦਾ ਹੈ।
ਮਿਥੁਨ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਨਾ ਜਾਣ ਦੇਣਗੇ।
ਕਰਕ : ਮਨ ਅਤੇ ਬੁੱਧੀ ’ਤੇ ਗਲਤ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਜਿਹੜਾ ਵੀ ਕੰਮ ਕਰੋ, ਚੰਗੀ ਤਰ੍ਹਾਂ ਸੋਚ ਵਿਚਾਰ ਕੇ ਕਰੋ, ਮਨ ਵੀ ਟੈਂਸ ਰਹੇਗਾ।
ਸਿੰਘ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਕਿਸੇ ਵੀ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਠੀਕ ਹੋਵੇਗਾ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲਾ ਕੋਈ ਆਦਮੀ ਪ੍ਰੇਸ਼ਾਨ ਕਰ ਸਕਦਾ ਹੈ ਅਤੇ ਨੁਕਸਾਨ ਪਹੁੰਚਾ ਸਕਦਾ ਹੈ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਤੁਲਾ : ਸਿਤਾਰਾ ਅਰਥ ਦਸ਼ਾ ਲਈ ਕਮਜ਼ੋਰ, ਲੈਣ-ਦੇਣ ਦੇ ਕੰਮ ਵੀ ਸੰਭਲ ਸੰਭਾਲ ਕੇ ਕਰੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ, ਵੈਸੇ ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
ਧਨ : ਕਿਉਂਕਿ ਸਿਤਾਰਾ ਉਲਝਣਾਂ- ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਕੰਮ ਜਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਕਰ : ਮਿੱਟੀ-ਰੇਤਾ-ਬਜਰੀ, ਟਿੰਬਰ, ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਕੁੰਭ : ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਕਮਜ਼ੋਰ ਸਿਤਾਰੇ ਕਰ ਕੇ ਕੋਈ ਵੀ ਸਰਕਾਰੀ ਕੰਮ ਸਿਰੇ ਨਾ ਚੜ੍ਹ ਸਕੇਗਾ।
ਮੀਨ : ਕਿਉਂਕਿ ਮਨ ’ਤੇ ਨੈਗੇਟਿਵ ਸੋਚ ਇਫੈਕਟਿਵ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਮਨ ਵੀ ਪ੍ਰੇਸ਼ਾਨ ਰਹੇਗਾ।
10 ਜੁਲਾਈ 2022, ਐਤਵਾਰ
ਹਾੜ੍ਹ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 2.14 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 10, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਵਿਸ਼ਾਖਾ (ਸਵੇਰੇ 9.55 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ੁਭ (10-11 ਮੱਧ ਰਾਤ 12.44 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਦੁਪਹਿਰ 2.14 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਰੀ ਸ਼ਯਨੀ ਇਕਾਦਸ਼ੀ ਵਰਤ, ਸ਼੍ਰੀ ਵਿਸ਼ਨੂੰ ਸ਼ਯਨ ਉਤਸਵ ਚਤੁਰਮਾਸ ਵਰਤ ਨਿਯਮ ਆਦਿ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ'
NEXT STORY