ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਉਂਝ ਵੀ ਆਪ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਕਾਰੋਬਾਰੀ ਤੌਰ ’ਤੇ ਸਥਿਤੀ ਸੰਤੋਖਜਨਕ ਰਹੇਗੀ।
ਬ੍ਰਿਖ : ਪੂਰਾ ਧਿਆਨ ਰੱਖਣ ਦੇ ਬਾਵਜੂਦ ਵੀ ਸਿਹਤ ਵਿਗੜੀ ਰਹੇਗੀ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਸੋਚ ਸਮਝ ਕੇ ਫਸਾਓ, ਕਿਉਂਕਿ ਰਿਕਵਰੀ ਦੀ ਆਸ ਘੱਟ ਹੋਵੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਦਭਾਅ ਤਾਲਮੇਲ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਅਤੇ ਪ੍ਰੇਸ਼ਾਨ ਕਰਨ ਲਈ ਬਹਾਨੇ ਭਾਲਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਦੀਆਂ ਸ਼ਰਾਰਤਾਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਦਸ਼ਾ ਚੰਗੀ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।
ਕੰਨਿਆ : ਕੋਰਟ ਕਚਿਹਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ, ਨਤੀਜਾ ਮਿਲਣ ਦੀ ਆਸ, ਸ਼ਤਰੂ ਆਪ ਅੱਗੇ ਠਹਿਰਣ ਦੀ ਹਿੰਮਤ ਨਾ ਕਰ ਸਕਣਗੇ।
ਤੁਲਾ : ਕਿਸੇ ਵੱਡੇ ਆਦਮੀ ਦਾ ਸਹਿਯੋਗ ਪਾਉਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਕੰਸਲਟੈਂਸੀ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਸੰਭਲ ਸੰਭਾਲ ਕੇ ਕਰੋ, ਕਿਉਂਕਿ ਸਿਤਾਰਾ ਗਲੇ ਲਈ ਠੀਕ ਨਹੀਂ।
ਮਕਰ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਪ੍ਰੋਗਰਾਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਖਰਚਿਆਂ ਦਾ ਜ਼ੋਰ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
ਮੀਨ : ਪ੍ਰਾਪਰਟੀ ਦੇ ਕੰਮ ਨਾਲ ਜੁੜੀ ਕਿਸੇ ਪ੍ਰਾਬਲਮ ਨੂੰ ਆਸਾਨ ਕਰਨ ਵਾਲਾ ਸਿਤਾਰਾ ਵੱਡੇ ਲੋਕ ਮਿਹਰਬਾਨ ਸੁਪੋਰਟਿਵ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
12 ਜੁਲਾਈ 2022, ਮੰਗਲਵਾਰ
ਹਾੜ੍ਹ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 7.47 ਤੱਕ) ਅਤੇ ਮਗਰੋਂ ਤਿੱਥੀ ਚੌਦਸ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਧਨ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 12, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (12-13 ਮੱਧ ਰਾਤ 2.22 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਬ੍ਰਹਮ (ਸ਼ਾਮ 4.59 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) 12-13 ਮੱਧ ਰਾਤ 2.22 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (12-13 ਮੱਧ ਰਾਤ 4.01 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲਿਆਂ ਲਈ ਕੰਮਕਾਜੀ ਅਤੇ ਵਪਾਰਕ ਕੰਮਾਂ ਲਈ ਸਿਤਾਰਾ ਚੰਗਾ
NEXT STORY