ਮੇਖ : ਸਰਕਾਰੀ, ਗੈਰ-ਸਰਕਾਰੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਵੱਡੇ ਲੋਕ ਮਿਹਰਬਾਨ ਰਹਿਣਗੇ, ਆਪ ਦੀ ਗੱਲ ਬਹੁਤ ਧਿਆਨ ਨਾਲ ਸੁਣਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸਿਹਤ ਪੱਖ ਨੂੰ ਕੁਝ ਰਿਲੀਫ ਮਿਲੇਗੀ, ਇੱਜ਼ਤ ਵਧੇਗੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ ਵਰਤਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ ਪਰ ਕਾਰੋਬਾਰੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਕਰਕ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਸਮਾਂ ਸੰਤੋਖ ਅਤੇ ਚੈਨ ਨਾਲ ਗੁਜ਼ਰੇਗਾ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਕੰਨਿਆ : ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਸ ਲਈ ਆਪਣੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ਲਈ ਸੰਤਾਨ ਦੀ ਸੁਪੋਰਟ ਫਰੂਟਫੁਲ ਰਹੇਗੀ।
ਤੁਲਾ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਮਿੱਤਰਾਂ, ਸੱਜਣ-ਸਾਥੀਆਂ ਅਤੇ ਵੱਡੇ ਲੋਕਾਂ ਦੀ ਮਦਦ-ਸਹਿਯੋਗ ਜ਼ਰੂਰਤ ਦੇ ਮੌਕਿਆਂ ’ਤੇ ਆਪ ਨੂੰ ਮਿਲ ਜਾਵੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਸਟੀਲ ਫਰਨੀਚਰ ਅਤੇ ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨੀ ਸਹੀ ਰਹੇਗੀ।
ਕੁੰਭ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਠੀਕ ਰਹੇਗਾ, ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਤੋਂ ਬਚਾ ਕੇ ਰੱਖੋ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ਜਾਂ ਪ੍ਰੋਗਰਾਮ ’ਚੋਂ ਕੋਈ ਬਾਧਾ ਮੁਸ਼ਕਲ ਵੀ ਹਟੇਗੀ, ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
14 ਜੁਲਾਈ 2022, ਵੀਰਵਾਰ
ਹਾੜ੍ਹ ਸੁਦੀ ਤਿੱਥੀ ਏਕਮ (ਰਾਤ 8.17 ਤਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 14, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਖਾੜਾ , (ਰਾਤ 8.18 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ ਯੋਗ : ਵੈਧ੍ਰਿਤੀ (ਸਵੇਰੇ 8.27 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਸਾਉਣ ਵਦੀ ਪੱਖ ਸ਼ੁਰੂ, ਅਸ਼ੁਨਿਆ ਸ਼ਯਨ ਵਰਤ (ਚੰਦਰ ਉਦੇ ਵਿਆਪਨੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਪੇਸ਼ ਆ ਰਹੀ ਕੋਈ ਮੁਸ਼ਕਿਲ ਹਟੇਗੀ'
NEXT STORY