ਮੇਖ : ਉਲਝਣਾਂ, ਝਮੇਲੇ ਉਭਰ ਕੇ ਆਪ ਦੀ ਮਾਨਸਿਕ ਸ਼ਾਂਤੀ ਅਪਸੈੱਟ ਕਰ ਸਕਦੇ ਹਨ। ਜਿਹੜੀ ਵੀ ਸੋਚ-ਵਿਚਾਰ ਕਰੋ ਜਾਂ ਕਦਮ ਚੁੱਕੋ, ਬਹੁਤ ਧੀਰਜ ਨਾਲ ਚੁਕੋ, ਜਲਦੀ ’ਚ ਨੁਕਸਾਨ ਹੋ ਸਕਦਾ ਹੈ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਬੁੱਕਸ, ਕੰਸਲਟੇਸ਼ਨ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਹਾਲਾਤ ਬਿਹਤਰ ਰਹਿਣਗੇ।
ਮਿਥੁਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਪੈਠ-ਧਾਕ ਬਣੀ ਰਹੇਗੀ।
ਕਰਕ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਆਪ ਦੇ ਯਤਨ ਪਾਜ਼ੇਟਿਵ ਨਤੀਜਾ ਦੇਣਗੇ।
ਸਿੰਘ : ਸਿਹਤ ਬਾਰੇ ਸੁਚੇਤ ਰਹਿਣਾ, ਲੈਣ-ਦੇਣ ਦੇ ਕੰਮਾਂ ’ਚ ਵੀ ਸੁਚੇਤ ਰਹਿਣਾ ਸਹੀ ਰਹੇਗਾ, ਕੋਈ ਵੀ ਕੰਮ ਜਲਦਬਾਜ਼ੀ ’ਚ, ਸੋਚੇ ਸਮਝੇ ਬਗੈਰ ਨਾ ਕਰੋ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ, ਸਹਿਯੋਗ ਬਣਿਆ ਰਹੇਗਾ।
ਤੁਲਾ : ਸ਼ਤਰੂਆਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਅਤੇ ਪ੍ਰੇਸ਼ਾਨ ਕਰਨ ਲਈ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ।
ਬ੍ਰਿਸ਼ਚਕ : ਸੰਤਾਨ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਕਿਉਂਕਿ ਉਹ ਹਰ ਮੁਸ਼ਕਲ ’ਚ ਆਪ ਦਾ ਸਾਥ ਦੇਵੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਸ਼ੁਰੂਆਤੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।
ਮਕਰ : ਜੇ ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਫਰੂਟਫੁੱਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮਨੋਬਲ ਵੀ ਬਣਿਆ ਰਹੇਗਾ।
18 ਜੁਲਾਈ 2022, ਸੋਮਵਾਰ
ਸਾਉਣ ਵਦੀ ਤਿੱਥੀ ਪੰਚਮੀ (ਸਵੇਰੇ 8.56 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੁੰਭ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜਿਲਹਿਜ, ਤਰੀਕ : 18, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਦੁਪਹਿਰ 12.24 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਸ਼ੋਭਨ (ਬਾਅਦ ਦੁਪਹਿਰ 3.26 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕੁੰਭ ਰਾਸ਼ੀ ’ਤੇ (ਸਵੇਰੇ 6.35 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ (ਰਾਜਸਥਾਨ ਅਤੇ ਬੰਗਾਲ), ਮੇਲਾ ਨਾਗ ਪੰਚਮੀ (ਰਾਜਸਥਾਨ-ਬੰਗਾਲ), ਸਾਉਣ ਦੇ ਸੋਮਵਾਰ ਵਰਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖਜਨਕ ਕੱਟੇਗਾ'
NEXT STORY