ਮੇਖ : ਸਿਤਾਰਾ ਦੁਪਹਿਰ ਤਕ ਅਹਿਤਿਆਤ ਵਾਲਾ, ਕਿਸੇ ਦੇ ਝਾਂਸੇ ’ਚ ਵੀ ਫਸਣ ਤੋਂ ਬਚਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਬ੍ਰਿਖ : ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਬਾਅਦ ’ਚ ਸਮਾਂ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਬਣੇਗਾ।
ਮਿਥੁਨ : ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਇੱਜ਼ਤ ਮਾਣ ਵਧਾਉਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ, ਜਨਰਲ ਹਾਲਾਤ ਵੀ ਸੁਧਰਨਗੇ।
ਕਰਕ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ, ਸੰਕਲਪਾਂ, ਮਨੋਰਥਾਂ ’ਚ ਸਫਲਤਾ ਮਿਲੇਗੀ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਰੰਗ ਦਿਖਾ ਸਕਦੇ ਹਨ।
ਸਿੰਘ : ਸਿਤਾਰਾ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਹਰ ਕੰਮ ਰੁਕਦਾ-ਰੁਕਦਾ ਅਤੇ ਵਿਗੜਦਾ-ਵਿੜਦਾ ਦਿਸੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕੰਨਿਆ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਹਰ ਫਰੰਟ ’ਤੇ ਕਦਮ ਬੜ੍ਹਤ ਵਲ ਰਹੇਗਾ ਪਰ ਬਾਅਦ ’ਚ ਪੇਟ ’ਚ ਵਿਗਾੜ ਪੈਦਾ ਹੋ ਸਕਦਾ ਹੈ।
ਤੁਲਾ : ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਮੁਸ਼ਕਲਾਂ-ਪੇਚੀਦਗੀਆਂ ਨਾਲ ਵਾਸਤਾ ਰਹਿ ਸਕਦਾ ਹੈ ਪਰ ਬਾਅਦ ’ਚ ਕਾਰੋਬਾਰੀ ਸਥਿਤੀ ਬਿਹਤਰ ਬਣ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਠੀਕ, ਸਕੀਮ, ਪ੍ਰੋਗਰਾਮ ਸਿਰੇ ਚੜ੍ਹਨਗੇ, ਧਾਰਮਿਕ ਕੰਮਾਂ ’ਚ ਧਿਆਨ ਪਰ ਬਾਅਦ ’ਚ ਹਰ ਫਰੰਟ ’ਤੇ ਆਪੋਜ਼ਿਟ ਹਾਲਾਤ ਬਣਨਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮੋਟੇ ਤੌਰ ’ਤੇ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਮਕਰ : ਸਿਤਾਰਾ ਦੁਪਹਿਰ ਤਕ ਮਿੱਤਰਾਂ, ਸੱਜਣ-ਸਾਥੀਆਂ ਨਾਲ ਮੇਲ-ਮਿਲਾਪ ਨੂੰ ਫਰੂਟਫੁੱਲ ਰੱਖੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਹੋਵੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵਲ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਲਾਭ ਵਾਲੀ ਹੋਵੇਗੀ।
ਮੀਨ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਵੈਸੇ ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
20 ਜੁਲਾਈ 2022, ਬੁੱਧਵਾਰ
ਸਾਉਣ ਵਦੀ ਤਿੱਥੀ ਸਪਤਮੀ (ਸਵੇਰੇ 7.37 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 20, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ) ਨਕਸ਼ੱਤਰ :ਰੇਵਤੀ (ਦੁਪਹਿਰ 12.51 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ , ਯੋਗ : ਸੁਕਰਮਾ (ਦੁਪਹਿਰ 12.42ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 12.51 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 12.51 ਤਕ), ਦੁਪਹਿਰ 12.51 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਣਗੇ'
NEXT STORY