ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਫੈਮਿਲੀ ਫਰੰਟ ’ਤੇ ਕੁਝ ਤਣਾਤਣੀ ਪ੍ਰੇਸ਼ਾਨੀ ਰਹਿ ਸਕਦੀ ਹੈ।।
ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਯਤਨ ਤਿਆਰੀ ਦੇ ਬਗੈਰ ਨਾ ਕਰਨਾ ਸਹੀ ਰਹੇਗਾ, ਸਫਰ ਪ੍ਰੇਸ਼ਾਨੀ ਵਾਲਾ ਹੋਵੇਗਾ।
ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਆਪ ਦੇ ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕਰਕ : ਅਨਮੰਨੇ ਮਨ ਨਾਲ ਕੋਈ ਵੀ ਸਰਕਾਰੀ ਯਤਨ ਕਰੋਗੇ ਤਾਂ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਦੇ ਬਰਾਬਰ ਹੋਵੇਗੀ, ਵੈਸੇ ਭੱਜਦੌੜ ਵੀ ਬਣੀ ਰਹੇਗੀ।
ਸਿੰਘ : ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਉਲਝਣਾਂ ਰੁਕਾਵਟਾਂ ਦੇ ਉਭਰਨ ਸਿਮਟਣ ਦਾ ਸਿਲਸਿਲਾ ਬਣਿਆ ਰਹੇਗਾ।
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੀਮਾ ’ਚ ਅਤੇ ਪਰਹੇਜ਼ ਨਾਲ ਕਰਨਾ ਚਾਹੀਦਾ ਹੈ, ਸਫਰ ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਡਰ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੰਮਕਾਜੀ ਪਲਾਨਿੰਗ ਵੀ ਸਹੀ ਰਹੇਗੀ ਪਰ ਘਰੇਲੂ ਮੋਰਚੇ ’ਤੇ ਕਿਸੇ ਸਮੇਂ ਕਿਸੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।
ਧਨ : ਜਨਰਲ ਸਿਤਾਰਾ ਮਜ਼ਬੂਤ, ਆਪ ਦੀ ਪਲਾਨਿੰਗ ਕੁਝ ਅੱਗੇ ਤਾਂ ਵਧ ਸਕਦੀ ਹੈ ਪਰ ਉਸ ਦਾ ਕੋਈ ਖਾਸ ਨਤੀਜਾ ਨਿਕਲਣ ਦੀ ਉਮੀਦ ਨਾ ਹੋਵੇਗੀ।
ਮਕਰ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕੋਰਟ-ਕਚਹਿਰੀ ’ਚ ਖੁਦ ਜਾਓ ਅਤੇ ਨਾ ਹੀ ਕੋਈ ਸ਼ੁਰੂਆਤੀ ਕੋਸ਼ਿਸ਼ ਸ਼ੁਰੂ ਕਰੋ।
ਕੁੰਭ : ਹਲਕੀ ਸੋਚ ਅਤੇ ਨੇਚਰ ਵਾਲੇ ਕਿਸੇ ਸਾਥੀ ਕਰ ਕੇ ਆਪ ਦੀ ਕੋਈ ਪ੍ਰੇਸ਼ਾਨੀ ਮੁਸ਼ਕਲ ਵਧ ਸਕਦੀ ਹੈ, ਉਸ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਮੀਨ : ਆਮਦਨ ਤਾਂ ਹੋਵੇਗੀ, ਕੰਮ ਧੰਦੇ ਦੀ ਭੱਜਦੌੜ ਵੀ ਰਹੇਗੀ ਤਾਂ ਵੀ ਧਨ ਦੇ ਠਹਿਰਾਅ ਦੀ ਤੰਗੀ ਮਹਿਸੂਸ ਹੋਵੇਗੀ, ਇਸ ਲਈ ਅੱਖਾਂ ਬੰਦ ਕਰ ਕੇ ਖਰਚ ਕਰਨ ਤੋਂ ਬਚੋ।
21 ਜੁਲਾਈ 2022, ਵੀਰਵਾਰ
ਸਾਉਣ ਵਦੀ ਤਿੱਥੀ ਅਸ਼ਟਮੀ (ਸਵੇਰੇ 8.13 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 21, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਦੁਪਹਿਰ 2.17 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਧ੍ਰਿਤੀ (ਦੁਪਹਿਰ 12.20 ਤੱਕ) ਅਤੇ ਮਗਰੋਂ ਯੋਗ ਸ਼ੂਲ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦੁਪਹਿਰ 2.17ਤਕ ਜੰਮੇ ਬੱਚੇ ਨੰੂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ'
NEXT STORY