ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਫੋਟੋਗ੍ਰਾਫੀ ਵੀਡੀਓਗ੍ਰਾਫੀ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਦਸ਼ਾ ਚੰਗੀ, ਹਰ ਫ੍ਰੰਟ ’ਤੇ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ।
ਮਿਥੁਨ : ਕਿਉਂਕਿ ਜਨਰਲ ਹਾਲਾਤ ਕਮਜ਼ੋਰ ਹੈ, ਇਸ ਲਈ ਕਿਸੇ ਨਾ ਕਿਸੇ ਪੰਗੇ ਝਮੇਲੇ ਨਾਲ ਵਾਸਤਾ ਬਣੇ ਰਹਿਣ ਦਾ ਡਰ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਸਹੀ ਰਹੇਗਾ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਵੀ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ।
ਸਿੰਘ : ਕਿਸੇ ਰਾਜਕੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਵੀ ਮਿਹਰਬਾਨ ਅਤੇ ਸੁਪੋਰਟਿਵ ਰੁਖ ਰੱਖਣਗੇ।
ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ, ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ ਪੀਣ ’ਚ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ, ਲਿਹਾਜ਼ਦਾਰੀ ਬਣੀ ਰਹੇਗੀ।
ਧਨ : ਕਿਸੇ ਪ੍ਰਬਲ ਸ਼ਤਰੂ ਕਰ ਕੇ ਆਪ ਦੀਆਂ ਪੇਸ਼ਾਨੀਆਂ ਵੱਧ ਸਕਦੀਆਂ ਹਨ ਅਤੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ, ਮਨ ਵੀ ਟੈਂਸ ਰਹੇਗਾ।
ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆ ’ਤੇ ਵਿਜਈ ਰੱਖੇਗਾ, ਸੰਤਾਨ ਜ਼ਰੂਰਤ ਦੇ ਹਰ ਮੌਕੇ ’ਤੇ ਸਾਥ ਦੇਵੇਗੀ।
ਕੁੰਭ : ਅਦਾਲਤੀ ਕੰਮਾਂ ਨਾਲ ਜੁੜੇ ਯਤਨਾਂ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਮਿੱਤਰ-ਕੰਮਕਾਜੀ ਸਾਥੀ, ਸਹਿਯੋਗੀ ਜ਼ਰੂਰਤ ਦੇ ਹਰ ਮੌਕੇ ’ਤੇ ਆਪ ਦੀ ਮਦਦ ਕਰਨ ਲਈ ਤਿਆਰ ਮਿਲਣਗੇ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
23 ਜੁਲਾਈ 2022, ਸ਼ਨੀਵਾਰ
ਸਾਉਣ ਵਦੀ ਤਿੱਥੀ ਦਸਮੀ (ਪੁਰਵ ਦੁਪਹਿਰ 11.28 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਸਾਉਣ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 23, ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਸ਼ਾਮ 7.03 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਗੰਡ (ਦੁਪਹਿਰ 1.07 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਪੁਰਵ ਦੁਪਹਿਰ 11.28 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਸਾਉਣ ਮਹੀਨਾ ਸ਼ੁਰੂ, ਲੋਕ ਮਾਨਿਆ ਬਾਲ ਗੰਗਾਧਰ ਤਿਲਕ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY