ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗੀ ਰਿਟਰਨ ਦੇ ਸਕਦੇ ਹਨ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਕੰਮਕਾਜੀ ਸਾਥੀਆਂ ਨਾਲ ਤਾਲਮੇਲ, ਸਹਿਯੋਗ ਤੇ ਭਰੋਸਾ ਕੀਤਾ ਜਾ ਸਕਦਾ ਹੈ, ਜ਼ਰੂਰਤ ਦੇ ਹਰ ਮੌਕੇ ’ਤੇ ਉਹ ਆਪ ਦਾ ਸਾਥ ਦੇਣਗੇ।
ਮਿਥੁਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਅਤੇ ਕਿਸੇ ਕਾਰੋਬਾਰੀ ਸਮੱਸਿਆ ਨੂੰ ਸੈਟਲ ਕਰਨ ’ਚ ਹੈਲਪਫੁਲ ਰਹੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ, ਸੈਰ ਸਫਰ ਲਈ ਮਨ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ ਦੇਣ ਦੇ ਕੰਮਾਂ ’ਚ ਵੀ ਆਪਣੀ ਪੇਮੈਂਟ ਕਿਸੇ ਹੇਠ ਨਾ ਫਸਾਓ।
ਕੰਨਿਆ : ਡ੍ਰਿੰਕਸ, ਕੈਮੀਕਲਸ, ਇੰਪੋਰਟ-ਐਕਸਪੋਰਟ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣਸਨਮਾਨ ਦੀ ਪ੍ਰਾਪਤੀ।
ਤੁਲਾ : ਕਿਸੇ ਅਫਸਰ ਦੇ ਹਮਦਰਦਾਨਾ ਰੁਖ ਕਰ ਕੇ ਆਪ ਦੀ ਲਟਕਦੀ ਚਲੀ ਆ ਰਹੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਸੁਧਰਨਗੇ।
ਧਨ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਮਨ ਵੀ ਟੈਂਸ ਡਿਸਟਰਬ ਜਿਹਾ ਰਹੇਗਾ।
ਮਕਰ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਲਿਹਾਜ਼ਦਾਰ ਕੰਸੀਡ੍ਰੇਟ ਬਣੇ ਰਹਿਣਗੇ।
ਕੁੰਭ : ਆਪਣੇ ਅਸ਼ਾਂਤ, ਡਿਸਟਰਬ ਅਤੇ ਡਾਵਾਂਡੋਲ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
ਮੀਨ : ਸੰਤਾਨ ਸਾਥ ਦੇਵੇਗੀ ਅਤੇ ਉਸ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।
29 ਜੁਲਾਈ 2022, ਸ਼ੁੱਕਰਵਾਰ
ਸਾਉਣ ਸੁਦੀ ਤਿੱਥੀ ਏਕਮ (29-30 ਮੱਧ ਰਾਤ 1.22 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਸਾਉਣ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 29, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੱਖ (ਸਵੇਰੇ 9.47 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸਿੱਧੀ (ਸ਼ਾਮ 6.35 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) , ਸਵੇਰੇ 9.47 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਸਾਉਣ ਸੁਦੀ ਪੱਖ, ਮੇਲਾ ਛਿਨਮਸਤਿਕਾ (ਚਿੰਤਪੁਰਨੀ), ਮੇਲਾ ਚਾਮੁੰਡਾ (ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਲਈ ਸਿਤਾਰਾ ਕਾਰੋਬਾਰੀ ਲਾਭ ਵਾਲਾ, ਪੜ੍ਹੋ ਤੁਹਾਡੀ ਰਾਸ਼ੀ ਲਈ ਕਿਹੋ ਜਿਹਾ ਰਹੇਗਾ ਦਿਨ
NEXT STORY